ਜੰਡਿਆਲਾ ਗੁਰੂ ’ਚ ਮਜੀਠੀਆ ਦਾ ਸ਼ਾਨਦਾਰ ਸਵਾਗਤ, ਹੋਈ ਫੁੱਲਾਂ ਦੀ ਵਰਖਾ
ਜੰਡਿਆਲਾ ਗੁਰੂ , 9 ਫਰਵਰੀ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ ) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਅੱਜ ਚੰਡੀਗੜ੍ਹ ਤੋਂ ਚੱਲ ਕੇ ਜੰਡਿਆਲਾ ਗੁਰੂ ਪੁੱਜਣ 'ਤੇ ਲੋਕਾਂ ਦੇ ਠਾਠਾਂ ਮਾਰਦੇ ਇਕੱਠ ਨੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਜੰਡਿਆਲਾ ਗੁਰੂ ਦੇ ਇੰਚਾਰਜ ਸੰਦੀਪ ਸਿੰਘ ਏ. ਆਰ. ਦੀ ਅਗਵਾਈ ਹੇਠ ਉਨ੍ਹਾਂ ਦਾ ਬਹੁਤ ਹੀ ਸ਼ਾਨਦਾਰ ਸਵਾਗਤ ਕੀਤਾ। ਅੱਧੇ ਘੰਟੇ ਤੋਂ ਵੀ ਜ਼ਿਆਦਾ ਸਮਾਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਉਨ੍ਹਾਂ ਦੇ ਪ੍ਰਸ਼ੰਸਕ ਫੁੱਲਾਂ ਦੀ ਵਰਖਾ ਕਰਦੇ ਰਹੇ। ਬਿਕਰਮ ਸਿੰਘ ਮਜੀਠੀਆ ਜ਼ਿੰਦਾਬਾਦ , ਮਾਝੇ ਦਾ ਜਰਨੈਲ ਜ਼ਿੰਦਾਬਾਦ, ਸਾਡਾ ਬੱਬਰ ਸ਼ੇਰ ਜ਼ਿੰਦਾਬਾਦਦੇ ਆਕਾਸ਼ ਗੂੰਜਾਊ ਨਾਹਰੇ ਲਾਉਂਦੇ ਰਹੇ । ਬਹੁਤ ਹੀ ਸ਼ਾਨਦਾਰ ਸਵਾਗਤ ਅਤੇ ਲੋਕਾਂ ਦਾ ਉਤਸ਼ਾਹ ਅਤੇ ਲੋਕਾਂ ਦਾ ਠਾਠਾਂ ਮਾਰਦਾ ਇਕੱਠ ਵੇਖ ਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਜੰਡਿਆਲੇ ਵਾਲਿਆਂ ਨੇ ਤਾਂ ਅੱਤ ਹੀ ਕਰਾ ਦਿੱਤੀ ਹੈ ।
;
;
;
;
;
;
;