JALANDHAR WEATHER

ਬੀ.ਐਸ.ਐਫ ਵਲੋਂ ਕੌਮਾਂਤਰੀ ਸਰਹੱਦ ਨੇੜਿਓਂ ਕਣਕ ਦੇ ਖੇਤਾਂ ਵਿਚੋਂ 7.5 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ

ਅਜਨਾਲਾ, 9 ਫਰਵਰੀ ( ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਪੈਂਦੀ ਚੌਕੀ ਸ਼ਾਹਪੁਰ ਨੇੜੇ ਕਣਕ ਦੇ ਖੇਤਾਂ ਵਿਚੋਂ ਬੀ.ਐਸ.ਐੱਫ 117 ਬਟਾਲੀਅਨ ਵਲੋਂ 7.5 ਕਰੋੜ ਰੁਪਏ ਮੁੱਲ ਦੀ ਡੇਢ ਕਿੱਲੋ ਹੈਰੋਇਨ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਪ੍ਰਾਪਤ ਕੀਤੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬੀ.ਐਸ.ਐਫ 117 ਬਟਾਲੀਅਨ ਦੇ ਜਵਾਨਾਂ ਵਲੋਂ ਅੱਜ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਥਾਣਾ ਅਜਨਾਲਾ ਅਧੀਨ ਆਉਂਦੀ ਸਰਹੱਦੀ ਚੌਂਕੀ ਸ਼ਾਹਪੁਰ ਨੇੜੇ ਕਣਕ ਦੇ ਖੇਤਾਂ ਵਿਚੋਂ ਪੀਲੇ ਰੰਗ ਦੀ ਟੇਪ ਵਿਚ ਲਪੇਟੇ 2 ਪੈਕਟ ਬਰਾਮਦ ਕੀਤੇ ਗਏ, ਜਦੋਂ ਜਵਾਨਾਂ ਨੇ ਦੋਵਾਂ ਪੈਕੇਟਾਂ ਨੂੰ ਖੋਲ੍ਹ ਕੇ ਦੇਖਿਆ ਗਿਆ ਤਾਂ ਉਨ੍ਹਾਂ ਵਿਚੋਂ ਲਗਭਗ ਡੇਢ ਕਿੱਲੋ ਹੈਰੋਇਨ ਬਰਾਮਦ ਹੋਈ I ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ I ਇਹ ਵੀ ਪਤਾ ਲੱਗਾ ਹੈ ਕਿ ਇਹ ਹੈਰੋਇਨ ਗੁਆਂਢੀ ਮੁਲਕ ਪਾਕਿਸਤਾਨ ਤੋਂ ਡਰੋਨ ਰਾਹੀਂ ਇਕ ਕਿਸਾਨ ਦੇ ਖੇਤਾਂ ਵਿਚ ਸੁੱਟੀ ਗਈ ਸੀ I ਬੀ.ਐਸ.ਐਫ ਵਲੋਂ ਹੈਰੋਇਨ ਨੂੰ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ