ਯੂ.ਪੀ.: ਇਕ ਪਰਿਵਾਰ ਦੇ ਪੰਜ ਜੀਆਂ ਨੇ ਕੀਤੀ ਖ਼ੁਦਕੁਸ਼ੀ
ਲਖਨਊ, 10 ਫਰਵਰੀ- ਮਥੁਰਾ ਵਿਚ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕਾਂ ਵਿਚ ਇਕ ਪਤੀ, ਪਤਨੀ ਅਤੇ ਤਿੰਨ ਬੱਚੇ ਸ਼ਾਮਿਲ ਹਨ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਨ੍ਹਾਂ ਸਾਰਿਆਂ ਨੇ ਸੋਮਵਾਰ ਰਾਤ ਨੂੰ ਜ਼ਹਿਰ ਮਿਲਾਇਆ ਦੁੱਧ ਪੀਤਾ ਸੀ। ਇਹ ਘਟਨਾ ਉਦੋਂ ਸਾਹਮਣੇ ਆਈ ਜਦੋਂ ਪਰਿਵਾਰਕ ਮੈਂਬਰ ਦੇਰ ਸਵੇਰ ਤੱਕ ਨਹੀਂ ਉੱਠੇ। ਇਸ ਤੋਂ ਬਾਅਦ ਗੁਆਂਢੀਆਂ ਨੇ ਪੁਲਿਸ ਨੂੰ ਸੂਚਿਤ ਕੀਤਾ।
ਪੁਲਿਸ ਮੌਕੇ 'ਤੇ ਪਹੁੰਚ ਗਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪਰਿਵਾਰਕ ਮੈਂਬਰਾਂ ਅਤੇ ਗੁਆਂਢੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਸਹੀ ਕਾਰਨਾਂ ਦੀ ਪੁਸ਼ਟੀ ਹੋਵੇਗੀ। ਇਹ ਘਟਨਾ ਮਹਾਵਨ ਥਾਣਾ ਖੇਤਰ ਦੇ ਖੱਪਰਪੁਰ ਪਿੰਡ ਵਿਚ ਵਾਪਰੀ।
;
;
;
;
;
;
;
;
;