JALANDHAR WEATHER

ਅਮਰੀਕਾ ਨਾਲ ਹੋਏ ਸਮਝੌਤੇ ਕਾਰਨ ਕਿਸਾਨੀ ਨੂੰ ਨਹੀਂ ਹੋਵੇਗਾ ਕੋਈ ਨੁਕਸਾਨ- ਸੁਨੀਲ ਜਾਖੜ

ਅੰਮ੍ਰਿਤਸਰ, 10 ਫਰਵਰੀ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਅਮਰੀਕਾ ਨਾਲ ਹੋਏ ਸਮਝੌਤੇ ਨੂੰ ਲੈ ਕੇ ਵਿਰੋਧੀ ਧਿਰਾਂ ਵਲੋਂ ਕਿਸਾਨਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਟਰੰਪ ਦਰਮਿਆਨ ਹੋਏ ਸਮਝੌਤੇ ਨਾਲ ਕਿਸਾਨੀ ਨੂੰ ਕੋਈ ਨੁਕਸਾਨ ਨਹੀਂ ਹੋਏਗਾ ਬਲਕਿ ਕਿਸਾਨੀ 95 ਫ਼ੀਸਦੀ ਤੱਕ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਨਾਲ ਹੋਏ ਸਮਝੌਤੇ ਦੇ ਨਾਲ ਭਾਰਤ ਦੇ ਉਦਯੋਗ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਇਹ ਸਮਝੌਤਾ ਲਾਹੇਵੰਦਾ ਹੋਵੇਗਾ। ਉਹਨਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਮਾਮਲੇ ’ਚ ਉਨ੍ਹਾਂ ਨਾਲ ਬੈਠ ਕੇ ਗੱਲ ਕਰ ਸਕਦੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ