ਪਰਿਵਾਰ ਸਮੇਤ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਨਤਮਸਤਕ ਹੋਏ ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 10 ਫਰਵਰੀ (ਜਸਵੰਤ ਸਿੰਘ ਜੱਸ)- ਨਾਭਾ ਜੇਲ੍ਹ ਵਿਚੋਂ ਜ਼ਮਾਨਤ ’ਤੇ ਰਿਹਾਈ ਉਪਰੰਤ ਬੀਤੀ ਦੇਰ ਰਾਤ ਅੰਮ੍ਰਿਤਸਰ ਪੁੱਜੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਆਪਣੀ ਪਤਨੀ ਸਮੇਤ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਣ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਫੁੱਲਾਂ ਦੇ ਸਿਹਰੇ ਅਤੇ ਮਠਿਆਈ ਭੇਟ ਕੀਤੀ। ਗੁਰਦੁਆਰਾ ਸਾਹਿਬ ਵਿਖੇ ਮਜੀਠੀਆ ਨੂੰ ਸਰੋਪਾਓ ਭੇਟ ਕੀਤਾ ਗਿਆ। ਇਸ ਉਪਰੰਤ ਸੰਖੇਪ ਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਅੱਜ ਉਹ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਵਿਖੇ ਮੱਥਾ ਟੇਕਣ ਅਤੇ ਸ਼ੁਕਰਾਨਾ ਕਰਨ ਲਈ ਆਏ ਹਨ।
ਉਨ੍ਹਾਂ ਕਿਹਾ ਕਿ ਕਰੀਬ 30 ਸਾਲਾਂ ਤੋਂ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਲ ਦੀ ਰਿਹਾਈ ਦੀ ਲੰਬੇ ਸਮੇਂ ਤੋਂ ਮੰਗ ਹੈ ਅਤੇ ਉਨ੍ਹਾਂ ਦੀ ਮਾਨਸਿਕ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਨੇ ਜੂਨ 1984 ਦੇ ਫੌਜੀ ਹਮਲੇ ਦੇ ਇਨਸਾਫ ਲਈ ਸੰਘਰਸ਼ ਕੀਤਾ ਸੀ। ਉਨ੍ਹਾਂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਨੂੰ ਰੱਦ ਕਰਨ ਦੀ ਨਿੰਦਾ ਕੀਤੀ।
;
;
;
;
;
;
;
;