JALANDHAR WEATHER

ਅੱਜ ਬਠਿੰਡਾ ਅਦਾਲਤ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਪੇਸ਼ ਹੋਵੇਗੀ ਕੰਗਨਾ ਰਣੌਤ

ਨਵੀਂ ਦਿੱਲੀ, 10 ਫਰਵਰੀ - ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅੱਜ ਬਠਿੰਡਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਹੋਵੇਗੀ। ਮਾਤਾ ਮਹਿੰਦਰ ਕੌਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿਚ ਇਹ ਸੁਣਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਹੋਵੇਗੀ। ਅੱਜ ਦੀ ਸੁਣਵਾਈ ਦੌਰਾਨ ਕੰਗਨਾ ਰਣੌਤ ਦੇ ਪਾਸਪੋਰਟ ਜਮ੍ਹਾਂ ਕਰਵਾਉਣ 'ਤੇ ਵਿਚਾਰ ਕੀਤਾ ਜਾ ਸਕਦਾ ਹੈ। ਪਿਛਲੀ ਸੁਣਵਾਈ ਦੌਰਾਨ ਮਾਤਾ ਮਹਿੰਦਰ ਕੌਰ ਵਲੋਂ ਦੋ ਗਵਾਹਾਂ ਨੇ ਆਪਣੇ ਬਿਆਨ ਦਰਜ ਕਰਵਾਏ ਸਨ।

ਇਹ ਮਾਮਲਾ ਦਿੱਲੀ ਵਿਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਕਿਸਾਨਾਂ ਦੇ ਵਿਰੋਧ ਨਾਲ ਸੰਬੰਧਿਤ ਹੈ। ਉਸ ਸਮੇਂ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਪਾਈ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ