JALANDHAR WEATHER

ਲੋਕ ਸਭਾ ’ਚ ‌ਵਿਰੋਧੀ ਧਿਰ ਵਲੋਂ ਨਾਅਰੇਬਾਜ਼ੀ, ਸਦਨ ਦੀ ਕਾਰਵਾਈ 2 ਵਜੇ ਤੱਕ ਮੁਲਤਵੀ

ਨਵੀਂ ਦਿੱਲੀ, 10 ਫਰਵਰੀ - ਅੱਜ ਬਜਟ ਸੈਸ਼ਨ ਦੇ 10ਵੇਂ ਦਿਨ ਲੋਕ ਸਭਾ ਵਿਚ ਪ੍ਰਸ਼ਨ ਕਾਲ ਵਿਚ ਵਿਰੋਧੀ ਧਿਰ ਵਲੋਂ ਰੌਲਾ ਪਾਇਆ ਗਿਆ। ਜਿਵੇਂ ਹੀ ਸਦਨ ਸਵੇਰੇ 11 ਵਜੇ ਸ਼ੁਰੂ ਹੋਇਆ, ਵਿਰੋਧੀ ਧਿਰ ਨੇ ਹੰਗਾਮਾ ਕੀਤਾ। ਸਿਰਫ਼ ਇਕ ਮਿੰਟ ਬਾਅਦ ਸਪੀਕਰ ਪੀ.ਸੀ. ਮੋਹਨ ਨੇ ਸਦਨ ਨੂੰ ਦੁਪਹਿਰ 12 ਵਜੇ ਤੱਕ ਮੁਲਤਵੀ ਕਰ ਦਿੱਤਾ।

ਸਦਨ ਦੁਪਹਿਰ 12 ਵਜੇ ਮੁੜ ਸ਼ੁਰੂ ਹੋਇਆ। ਫਿਰ ਵੀ ਵਿਰੋਧੀ ਧਿਰ ਦਾ ਹੰਗਾਮਾ ਜਾਰੀ ਰਿਹਾ। ਸੰਸਦ ਮੈਂਬਰ "ਸਾਨੂੰ ਇਨਸਾਫ਼ ਚਾਹੀਦਾ ਹੈ" ਦੇ ਨਾਅਰੇ ਲਗਾਉਂਦੇ ਰਹੇ। ਇਸ ਤੋਂ ਬਾਅਦ ਸਦਨ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।

ਹੰਗਾਮੇ ਦੇ ਵਿਚਕਾਰ ਸੰਸਦੀ ਮਾਮਲਿਆਂ ਦੇ ਮੰਤਰੀ ਕਿਰਨ ਰਿਜੀਜੂ ਨੇ ਹੱਥ ਜੋੜ ਕੇ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੂੰ ਬਜਟ 'ਤੇ ਚਰਚਾ ਹੋਣ ਦੇਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਨਾਅਰੇਬਾਜ਼ੀ ਨਾਲ ਸਾਡੇ ਸਾਰਿਆਂ ਨੂੰ ਨੁਕਸਾਨ ਹੋ ਰਿਹਾ ਹੈ। ਤੁਸੀਂ ਹਰ ਰੋਜ਼ ਆਉਂਦੇ ਹੋ ਅਤੇ ਹੰਗਾਮਾ ਕਰਦੇ ਹੋ। ਇਸ ਕਾਰਨ ਕੰਮ ਨਹੀਂ ਹੋ ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ