JALANDHAR WEATHER

ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਵਿਰੁੱਧ ਅਵਿਸ਼ਵਾਸ ਮਤਾ ਕੀਤਾ ਦਾਇਰ

ਨਵੀਂ ਦਿੱਲੀ, 10 ਫਰਵਰੀ - ਕਾਂਗਰਸ ਪਾਰਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਅਵਿਸ਼ਵਾਸ ਮਤਾ ਪੇਸ਼ ਕੀਤਾ ਹੈ। ਇਸ 'ਤੇ 118 ਸੰਸਦ ਮੈਂਬਰਾਂ ਦੇ ਦਸਤਖਤ ਹਨ। ਕਾਂਗਰਸ ਸੰਸਦ ਮੈਂਬਰ ਗੌਰਵ ਗੋਗੋਈ ਅਨੁਸਾਰ ਨੋਟਿਸ ਅੱਜ ਦੁਪਹਿਰ 1:14 ਵਜੇ ਪੇਸ਼ ਕੀਤਾ ਗਿਆ ਸੀ। ਜਾਣਕਾਰੀ ਅਨੁਸਾਰ ਕਾਂਗਰਸ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਪੇਸ਼ ਕੀਤੇ ਗਏ ਅਵਿਸ਼ਵਾਸ ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਭਾਰਤ ਦੇ ਸੰਵਿਧਾਨ ਦੇ ਅਨੁਛੇਦ 94(c) ਦੇ ਉਪਬੰਧਾਂ ਦੇ ਅਨੁਸਾਰ, ਓਮ ਬਿਰਲਾ ਨੂੰ ਲੋਕ ਸਭਾ ਸਪੀਕਰ ਦੇ ਅਹੁਦੇ ਤੋਂ ਹਟਾਉਣ ਲਈ ਇਕ ਮਤੇ ਦਾ ਨੋਟਿਸ, ਲੋਕ ਸਭਾ ਦੇ ਕੰਮਕਾਜ ਨੂੰ ਚਲਾਉਣ ਵਾਲੇ ਸਪੱਸ਼ਟ ਪੱਖਪਾਤੀ ਢੰਗ ਕਾਰਨ ਦਿੱਤਾ ਗਿਆ ਹੈ। ਕਈ ਮੌਕਿਆਂ 'ਤੇ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਬੋਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਹੈ, ਜੋ ਕਿ ਸੰਸਦ ਵਿਚ ਉਨ੍ਹਾਂ ਦਾ ਮੂਲ ਲੋਕਤੰਤਰੀ ਅਧਿਕਾਰ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ