ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਪੈਦਲ ਯਾਤਰਾ ’ਚ ਸੁਖਬੀਰ ਸਿੰਘ ਬਾਦਲ ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ਮਿਲ
ਫਿਰੋਜ਼ਪੁਰ,10 ਫਰਵਰੀ (ਸੁਖਵਿੰਦਰ ਸਿੰਘ)- ਨਸ਼ਿਆਂ ਵਿਰੁੱਧ ਜਾਗਰੁਕਤਾ ਅਤੇ ਨਸ਼ਾ ਮੁਕਤ ਰੰਗਲਾ ਪੰਜਾਬ ਦੀ ਦਿਸ਼ਾ ਵੱਲ ਵਧਦੇ ਹੋਏ ਕਦਮਾਂ ਤਹਿਤ ਪੰਜਾਬ ਦੇ ਗਵਰਨਰ ਸ੍ਰੀ ਗੁਲਾਬ ਚੰਦ ਕਟਾਰੀਆ ਜੀ ਅਤੇ ਪੰਜਾਬ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਅਸ਼ਵਨੀ ਸ਼ਰਮਾ ਜੀ ਦੀ ਅਗਵਾਈ ਹੇਠ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਵਿਚ ਪੈਦਲ ਯਾਤਰਾ ਕੱਢੀ ਗਈ। ਜਿਸ ਵਿਚ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਦੇ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਵੱਡੀ ਗਿਣਤੀ ਦੇ ਵਿਚ ਸੀਨੀਅਰ ਆਗੂ ਸ਼ਾਮਿਲ ਹੋਏ। ਨਸ਼ਿਆਂ ਵਿਰੁੱਧ ਚੱਲ ਰਹੀ ਪੈਦਲ ਯਾਤਰਾ ਦੇ ਵਿਚ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਨੇ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਨਸ਼ੇ ਤਿਆਗਣ ਦੀ ਅਪੀਲ ਕੀਤੀ।
ਇਹ ਪੈਦਲ ਯਾਤਰਾ ਗੁਰਦੁਆਰਾ ਸਾਰਾਗੜ੍ਹੀ ਮੈਮੋਰੀਅਲ ਤੋਂ ਸ਼ੁਰੂ ਹੋ ਕੇ ਸਰਕਾਰੀ ਸਕੂਲ ਆਫ਼ ਐਮੀਨੈਂਸ, ਫਿਰੋਜ਼ਪੁਰ ਸ਼ਹਿਰ ਤੱਕ ਪਹੁੰਚੀ। ਭਾਰਤੀ ਜਨਤਾ ਪਾਰਟੀ ਦੇ ਕਾਰਜ ਕਰਨੀ ਮੈਂਬਰ ਰਾਣਾ ਗੁਰਮੀਤ ਸਿੰਘ ਸੋਢੀ ਵਲੋਂ ਗੁਲਾਬ ਚੰਦ ਕਟਾਰੀਆ ਦੇ ਸਵਾਗਤ ਦੇ ਲਈ ਗੇਟ ਬਣਵਾਏ ਗਏ। ਯਾਤਰਾ ਦੌਰਾਨ ਨਸ਼ਿਆਂ ਦੇ ਖ਼ਿਲਾਫ਼ ਗੁਲਾਬ ਚੰਦ ਕਟਾਰੀਆ ਨੇ ਸਖ਼ਤ ਸੁਨੇਹਾ ਦਿੰਦਿਆਂ ਲੋਕਾਂ ਨੂੰ ਨਸ਼ਾ ਛੱਡਣ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਪੈਦਲ ਯਾਤਰਾ ਵਿਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਯੂਥ ਕਲੱਬਾਂ ਦੇ ਮੈਂਬਰ, ਵਲੰਟੀਅਰ ਅਤੇ ਗੈਰ-ਸਰਕਾਰੀ ਸੰਸਥਾਵਾਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਦੇ ਵਿਚ ਸ਼ਹਿਰ ਨਿਵਾਸੀ ਸ਼ਾਮਿਲ ਹੋਏ। ਸਾਰੇ ਭਾਗੀਦਾਰਾਂ ਵਲੋਂ ਨਸ਼ਿਆਂ ਦੇ ਵਿਰੁੱਧ ਅਡਿੱਗ ਸੰਘਰਸ਼ ਕਰਨ ਅਤੇ ਨਸ਼ਿਆਂ ਦੇ ਖਾਤਮੇ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ।
ਪੈਦਲ ਯਾਤਰਾ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਮੌਕੇ ’ਤੇ ਮੌਜੂਦ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਯਾਤਰਾ ਦੌਰਾਨ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਗਈ, ਜਿਸ ਕਾਰਨ ਕਿਸੇ ਵੀ ਤਰ੍ਹਾਂ ਦੀ ਅਵਿਵਸਥਾ ਪੈਦਾ ਨਹੀਂ ਹੋਈ। ਇਸ ਤੋਂ ਪਹਿਲਾਂ ਰਾਜ ਭਵਨ ਵਲੋਂ ਪੇਂਡੂ ਸੁਰੱਖਿਆ ਕਮੇਟੀ ਦੇ ਮੈਂਬਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਨਸ਼ਿਆਂ ਦੇ ਖਾਤਮੇ ਸਮੇਤ ਹੋਰ ਕਈ ਅਹਿਮ ਮੁੱਦਿਆਂ ’ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਨਸ਼ਿਆਂ ਖ਼ਿਲਾਫ਼ ਸਾਂਝੀ ਰਣਨੀਤੀ ਅਪਣਾਉਣ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪ ਸ਼ਿਖਾ ਸ਼ਰਮਾ, ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸਨਰ ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਰਵਿੰਦ ਕੁਮਾਰ, ਐਸਡੀਐਮ ਵਿਕਾਸ ਮੈਡਮ ਲਿੰਧਿਆ, ਐਸਡੀਐਮ ਜੀਰਾ ਅਰਵਿੰਦਰ ਪਾਲ ਸਿੰਘ ਤੋਂ ਇਲਾਵਾ ਹੋਰ ਵੀ ਅਧਿਕਾਰੀ ਸ਼ਾਮਿਲ ਹੋਏ।
;
;
;
;
;
;
;
;
;