ਰਾਜਪਾਲ ਦੇ ਪੈਦਲ ਮਾਰਚ ਨਾਲ ਨਸ਼ਿਆਂ ਦੇ ਮਸਲੇ ਦਾ ਹੱਲ ਹੋਣ ਵਾਲਾ ਨਹੀਂ- ਰਾਣਾ ਗੁਰਜੀਤ ਸਿੰਘ
ਜਲੰਧਰ, 10 ਫਰਵਰੀ (ਜਸਪਾਲ ਸਿੰਘ)- ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇੱਥੇ ਇਕ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵਲੋਂ ਨਸ਼ਿਆਂ ਦੇ ਖਿਲਾਫ ਕੀਤਾ ਜਾ ਰਿਹਾ ਪੈਦਲ ਮਾਰਚ ਯਾਸਵਾਗਤ ਯੋਗ ਹੈ ਪਰ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਪੈਦਲ ਮਾਚਰ ਇਸ ਮਸਲੇ ਦਾ ਕੋਈ ਸਥਾਈ ਹੱਲ ਨਹੀਂ ਹੈ। ਉਨ੍ਹਾਂ ਇਸ ਮਸਲੇ ਉਤੇ ਕੇਂਦਰ ਅਤੇ ਸੂਬਾ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਜਦ ਤੱਕ ਨਸ਼ਿਆਂ ਦੀ ਤਸਕਰੀ ਦੇ ਖਿਲਾਫ ਦੋਵਾਂ ਸਰਕਾਰਾਂ ਵਲੋਂ ਸਖਤ ਕਾਰਵਾਈ ਨਹੀਂ ਕੀਤੀ ਜਾਂਦੀ, ਤਦ ਤੱਕ ਨਸ਼ਿਆਂ ਦਾ ਮਸਲਾ ਹੱਲ ਨਹੀਂ ਹੋ ਸਕਦਾ। ਉਨ੍ਹਾਂ ਨਸ਼ਿਆਂ ਲਈ ਬੇਰੁਜ਼ਗਾਰੀ ਨੂੰ ਵੀ ਵੱਡਾ ਕਾਰਨ ਦੱਸਦਿਆਂ ਕਿਹਾ ਕਿ ਦੋਵਾਂ ਸਰਕਾਰਾਂ ਨੂੰ ਨੌਜਵਾਨਾਂ ਦੇ ਰੁਜ਼ਗਾਰ ਦਾ ਵੀ ਪ੍ਰਬੰਧ ਕਰਨਾ ਚਾਹੀਦਾ ਹੈ ਤੇ ਇਸ ਮਸਲੇ ਚ ਪੰਜਾਬ ਦੇ ਰਾਜਪਾਲ ਨੂੰ ਆਪਣੀ ਭੂਮਿਕਾ ਅਦਾ ਕਰਨ ਦੀ ਲੋੜ ਹੈ।
;
;
;
;
;
;
;
;
;