ਲਤੀਫ਼ਪੁਰਾ 'ਚ ਕਬਜ਼ੇ ਹਟਾਉਣ ਵਿਰੁੱਧ ਮਹਿਲਾਵਾਂ ਪਾਣੀ ਦੀ ਟੈਂਕੀ ਉੱਪਰ ਚੜ੍ਹੀਆਂ
ਜਲੰਧਰ, 10 ਫਰਵਰੀ, (ਸ਼ਿਵ)- ਲਤੀਫ਼ਪੁਰਾ 'ਚ ਕਬਜ਼ੇ ਹਟਾਉਣ ਵਿਰੁੱਧ ਮਹਿਲਾਵਾਂ ਪਾਣੀ ਦੀ ਟੈਂਕੀ ਉੱਪਰ ਚੜ੍ਹ ਗਈਆਂ ਹਨ। ਲਤੀਫਪੁਰਾ ਵਿਚ ਕਬਜ਼ੇ ਹਟਾਉਣ ਲਈ ਪੁਲਿਸ ਵੀ ਪਹੁੰਚ ਗਈ ਹੈ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੱਜ ਮਾਡਲ ਟਾਊਨ ਦੇ ਕੋਲ ਲਤੀਫਪੁਰਾ ਵਿਚ ਕਬਜ਼ੇ ਹਟਾਉਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਹਾਈ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਅੱਜ ਸਵੇਰੇ 7 ਵਜੇ ਪੁਲਿਸ ਕਬਜ਼ੇਦਾਰਾਂ ਨੂੰ ਹਟਾਉਣ ਲਈ ਪਹੁੰਚੀ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਹਾਈ ਕੋਰਟ ਵਿਚ ਸੁਣਵਾਈ ਤੋਂ ਬਾਅਦ ਜਗ੍ਹਾ ਖਾਲੀ ਕਰਨ ਦੇ ਆਦੇਸ਼ ਮਿਲੇ ਹਨ।
ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਪੁਲਿਸ ਤੰਬੂਆਂ ਵਿਚ ਰਹਿ ਰਹੇ ਕਬਜ਼ੇਦਾਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਬਾਹਰੀ ਲੋਕਾਂ ਨੂੰ ਵਿਰੋਧ ਕਰਨ ਲਈ ਆਉਣ ਤੋਂ ਰੋਕਣ ਲਈ ਪੁਲਿਸ ਨੇ ਲਤੀਫਾਪੁਰਾ ਵਿਚ ਕਬਜ਼ੇ ਵਾਲੇ ਖੇਤਰ ਦੇ ਆਲੇ-ਦੁਆਲੇ ਬੈਰੀਕੇਡ ਲਗਾਏ ਹਨ। ਕਿਸੇ ਨੂੰ ਵੀ ਅੱਗੇ ਵਧਣ ਦੀ ਆਗਿਆ ਨਹੀਂ ਦਿੱਤੀ ਜਾ ਰਹੀ ਹੈ।
;
;
;
;
;
;
;
;
;