JALANDHAR WEATHER

ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ -ਬੌਬੀ

ਸੰਗਰੂਰ, 10 ਫਰਵਰੀ (ਧੀਰਜ ਪਸੋਰੀਆ)-ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਬਾਰੇ ਕੀਤੀ ਅਪਮਾਨਜਨਕ ਟਿੱਪਣੀ ਦੀ ਜਿੰਨੀ ਨਿੰਦਾ ਕੀਤੀ ਜਾਵੇ, ਓਨੀ ਹੀ ਥੋੜ੍ਹੀ ਹੈ!  ਗੱਲਬਾਤ ਕਰਦਿਆਂ ਪੰਜਾਬ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਗੁਲਜਾਰ ਸਿੰਘ ਬੌਬੀ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਆਗੂ ਆਪਣਾ ਮਾਨਸਿਕ ਸੰਤੁਲਨ ਗਵਾ ਚੁੱਕੇ ਹਨ, ਉਨਾਂ ਦੀ ਦਲਿਤ ਵਿਰੋਧੀ ਮਾਨਸਿਕਤਾ ਲਗਾਤਾਰ ਸਾਹਮਣੇ ਆ ਰਹੀ ਹੈ। ਕਾਂਗਰਸ ਪਾਰਟੀ ਦੇ ਆਗੂ ਲਗਾਤਾਰ ਦਲਿਤ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾ ਰਹੇ ਹਨ, ਕਦੇ ਉਹ ਚੁਣੇ ਹੋਏ ਨੁਮਾਇੰਦਿਆਂ ਨੂੰ ਮੈਟਰਰੀਅਲ ਦੱਸਦੇ ਹਨ, ਕਦੇ ਬਾਜੇ ਵਾਲੇ ਅਤੇ ਕਦੇ ਰੰਗ ਭੇਦ ਟਿੱਪਣੀਆਂ ਕਰਦੇ ਹਨ।

ਦੂਜੇ ਪਾਸੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਗਰੀਬ ਨੌਜਵਾਨਾਂ ਨੂੰ ਲਗਾਤਾਰ ਅੱਗੇ ਲਿਆਂਦਾ ਜਾ ਰਿਹਾ ਹੈ ਜੋ ਕਾਂਗਰਸ ਪਾਰਟੀ ਦੇ ਸਰਮਾਏਦਾਰ ਆਗੂਆਂ ਨੂੰ ਹਜਮ ਨਹੀਂ ਹੋ ਰਿਹਾ। ਉਨ੍ਹਾਂ ਦੀ ਮਾਨਸਿਕਤਾ ਦਲਿਤ ਭਾਈਚਾਰੇ ਨੂੰ ਗੁਲਾਮ ਬਣਾ ਕੇ ਰੱਖਣ ਦੀ ਹੈ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਨ੍ਹਾਂ ਨੂੰ ਉੱਚੇ ਅਹੁਦਿਆਂ ਉੱਤੇ ਬਿਠਾ ਦਿੱਤਾ ਹੈ। ਬੌਬੀ ਨੇ ਕਿਹਾ ਕਿ ਨਾ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਨਾ ਹੀ ਦਲਿਤ ਭਾਈਚਾਰਾ, ਕਾਂਗਰਸ ਪਾਰਟੀ ਦੇ ਆਗੂਆਂ ਦੇ ਵਤੀਰੇ ਨੂੰ ਬਰਦਾਸ਼ਤ ਨਹੀਂ ਕਰੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ