ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਟੈੱਟ ਸੰਬੰਧੀ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ
ਕੋਟਫ਼ਤੂਹੀ, 10 ਫਰਵਰੀ (ਅਵਤਾਰ ਸਿੰਘ ਅਟਵਾਲ)- ਸਾਂਝਾ ਅਧਿਆਪਕ ਮੋਰਚਾ ਪੰਜਾਬ ਵਿਚ ਸ਼ਾਮਿਲ ਜਥੇਬੰਦੀਆਂ ਦੇ ਆਗੂਆਂ ਨਰਿੰਦਰ ਅਜਨੋਹਾ ਜੀ. ਟੀ. ਯੂ ਅਤੇ ਸੁਖਦੇਵ ਡਾਨਸੀਵਾਲ ਡੀ. ਟੀ. ਐੱਫ. ਦੀ ਅਗਵਾਈ ਵਿਚ 7 ਫਰਵਰੀ 2026 ਨੂੰ ਮਾਸਟਰ ਕਾਡਰ ਦੀਆਂ ਪੱਦ ਉੱਨਤੀਆਂ ਲਈ ਟੈੱਟ ਲਾਜ਼ਮੀ ਹੋਣ ਦਾ ਪੱਤਰ ਜਾਰੀ ਕਰ ਕੇ ਟੈੱਟ ਤੋਂ ਛੋਟ ਦੇਣ ਦਾ 14 ਸਤੰਬਰ 2017 ਦਾ ਪੱਤਰ ਰੱਦ ਕਰਨ ਦੇ ਵਿਰੋਧ ਵਿਚ ਅਧਿਆਪਕਾਂ ਵਲੋਂ ਉਕਤ ਪੱਤਰ ਦੀਆਂ ਕਾਪੀਆਂ ਅਜਨੋਹਾ ਵਿਖੇ ਸਾੜ ਕੇ ਆਪਣਾ ਰੋਸ ਪ੍ਰਗਟ ਕੀਤਾ।
ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਵਿਚ ਵਿਆਪਕ ਸੁਧਾਰ ਲਿਆਉਣ ਦੇ ਨਾਂ 'ਤੇ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਸੁਪਰੀਮ ਕੋਰਟ ਦੇ ਬਹਾਨੇ ਨਾਲ ਪਹਿਲਾਂ ਹੀ ਅਧਿਆਪਕਾਂ ਦੀ ਘਾਟ ਨਾਲ ਜੂਝ ਰਹੇ ਸਿੱਖਿਆ ਵਿਭਾਗ ਵਿਚ ਅਧਿਆਪਕਾਂ ਦੀ ਹੋਰ ਗਿਣਤੀ ਘਟਾਉਣ ਲਈ ਹੀ ਇਹੋ ਜਿਹੇ ਕਦਮ ਉਠਾ ਰਹੀ ਹੈ, ਜਿਸ ਦਾ ਪੰਜਾਬ ਦੇ ਅਧਿਆਪਕ 11 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਅਤੇ 22 ਫਰਵਰੀ ਨੂੰ ਸਿੱਖਿਆ ਮੰਤਰੀ ਦੇ ਹਲਕੇ ਅਨੰਦਪੁਰ ਸਾਹਿਬ ਵਿਖੇ ਮਹਾਂ ਰੋਸ ਪ੍ਰਦਰਸ਼ਨ ਕਰ ਕੇ ਡੱਟਵਾਂ ਵਿਰੋਧ ਕਰਨਗੇ | ਉਂਕਾਰ ਸਿੰਘ ਅਤੇ ਹਰਮਨੋਜ ਕੁਮਾਰ ਨੇ ਕਿਹਾ ਕਿ ਪੰਜਾਬ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨੂੰ ਸਮੁੱਚੇ ਅਧਿਆਪਕ ਵਰਗ 'ਤੇ ਇਸ ਹਮਲੇ ਦੇ ਖ਼ਿਲਾਫ਼ ਸਾਂਝੇ ਸੰਘਰਸ਼ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ, ਤਾਂ ਜੋ ਸਰਕਾਰ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਸਕੇ।
ਇਸ ਮੌਕੇ ਜਤਿੰਦਰ ਸਿੰਘ, ਸਤਨਾਮ ਸਿੰਘ, ਕੁਲਵਿੰਦਰ ਸਿੰਘ, ਧਰਮਿੰਦਰ ਸਿੰਘ, ਹਾਫ਼ਜ਼, ਦੀਪਕ ਕੁਮਾਰ, ਹਰਭਜਨ ਸਿੰਘ, ਕੁਲਵੰਤ ਸਿੰਘ, ਮਨੀਸ਼ ਕੁਮਾਰ, ਗੁਰਮੁਖ ਸਿੰਘ, ਪਰਮਿੰਦਰ ਕੁਮਾਰ, ਜਸਵੰਤ ਰਾਏ, ਸ਼ਿੰਗਾਰਾ ਸਿੰਘ, ਚੰਦਨ ਕੁਮਾਰ, ਰਣਜੀਤ ਕੁਮਾਰ, ਹਰਪ੍ਰੀਤ ਹਨੀ, ਸਤਵਿੰਦਰ ਸਿੰਘ, ਕੁਲਵਿੰਦਰ ਕੌਰ, ਲਵਦੀਪ ਕੌਰ, ਅਵਿਨਾਸ਼ ਕੌਰ, ਅਮਨਜੀਤ ਕੌਰ, ਜਸਪ੍ਰੀਤ ਕੌਰ, ਰਣਜੀਤ ਕੌਰ, ਬਲਜਿੰਦਰ ਕੌਰ, ਨਵਤੇਜ ਕੌਰ, ਮਨਜੀਤ ਕੌਰ, ਸਮਿਤਾ ਸ਼ਰਮਾ, ਅਮਨਦੀਪ ਕੌਰ ਸੰਦੀਪ ਕੌਰ ਆਦਿ ਹਾਜ਼ਰ ਸਨ। ਹੋਏ |
;
;
;
;
;
;
;
;