ਟੱਬ ਵਿਚ ਡੁੱਬਣ ਨਾਲ ਨੌਜਵਾਨ ਦੀ ਮੌਤ
ਕਪੂਰਥਲਾ, 10 ਫਰਵਰੀ (ਅਮਨਜੋਤ ਸਿੰਘ ਵਾਲੀਆ)- ਪਿੰਡ ਰਜਾਪੁਰ ਵਿਖੇ ਇਕ ਨੌਜਵਾਨ ਦੀ ਟੱਬ ਵਿਚ ਡੁੱਬਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿਕਾਸ ਪੁੱਤਰ ਜਗਤ ਰਾਮ ਵਾਸੀ ਰਜਾਪੁਰ ਵਜੋਂ ਹੋਈ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਭਰਾ ਸਾਹਿਲ ਨੇ ਦੱਸਿਆ ਕਿ ਉਸਦੇ ਭਰਾ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ ਅੱਜ ਸਵੇਰੇ ਉਹ ਬਾਥਰੂਮ ਵਿਚ ਮੂੰਹ ਧੋਣ ਗਿਆ ਸੀ, ਕਥਿਤ ਤੌਰ ਉਤੇ ਉਸ ਨੂੰ ਮਿਰਗੀ ਦਾ ਦੌਰਾ ਪੈ ਗਿਆ ਤੇ ਉਹ ਪਾਣੀ ਵਾਲੇ ਟੱਬ ਵਿਚ ਡਿੱਗ ਪਿਆ ਪਰ ਘਰ ਵਿਚ ਕੋਈ ਨਾ ਹੋਣ ਕਰਕੇ ਕਿਸੇ ਨੂੰ ਨਹੀਂ ਪਤਾ ਲੱਗਾ। ਜਦੋਂ ਵੇਖਿਆ ਤਾਂ ਤੁਰੰਤ ਉਸ ਨੂੰ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿੱਥੇ ਡਿਊਟੀ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਸੰਬੰਧੀ ਸੂਚਨਾ ਮਿਲਣ ਉਤੇ ਮੌਕੇ ਉਤੇ ਪਹੁੰਚੇ ਥਾਣਾ ਸਦਰ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਉਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
;
;
;
;
;
;
;
;