ਐਕਸਿਸ ਬੈਂਕ ਵਿਚ ਦੇਰ ਰਾਤ ਅੱਗ ਲੱਗਣ ਕਾਰਨ ਫਰਨੀਚਰ ਤੇ ਕੰਪਿਊਟਰ ਸੜੇ
ਕਪੂਰਥਲਾ, 10 ਫਰਵਰੀ (ਅਮਨਜੋਤ ਸਿੰਘ ਵਾਲੀਆ)- ਜਲੰਧਰ ਰੋਡ ਤੇ ਸਥਿਤ ਐਕਸਿਸ ਬੈਂਕ ਵਿੱਚ ਬੀਤੀ ਦੇਰ ਰਾਤ 12 ਵਜੇ ਦੇ ਕਰੀਬ ਅੱਗ ਲੱਗਣ ਕਾਰਨ ਬੈਂਕ ਵਿਚ ਪਿਆ ਕੁਝ ਫਰਨੀਚਰ ਤੇ ਕੰਪਿਊਟਰ ਸੜਨ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਿਸ ਬੈਂਕ ਦੇ ਮੈਨੇਜਰ ਵਿਸ਼ਾਲ ਗੁੰਬਰ ਨੇ ਦੱਸਿਆ ਕਿ ਸੋਮਵਾਰ ਤੇ ਮੰਗਲਵਾਰ ਦਰਮਿਆਨੀ ਰਾਤ 12 ਵਜੇ ਦੀ ਕਰੀਬ ਬੈਂਕ ਵਿਚ ਅਚਾਨਕ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈÍ ਇਸ ਦੌਰਾਨ ਬੈਂਕ ਵਿਚ ਲੱਗੇ ਫਾਇਰ ਅਲਾਰਮ ਵੱਜਣ ਕਾਰਨ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਤੇ ਮੌਕੇ ਉਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ ਅੱਗ ਉਤੇ ਕਾਬੂ ਪਾਇਆ। ਇਸ ਹਾਦਸੇ ਦੌਰਾਨ ਬੈਂਕ ਦਾ ਕੁਝ ਫਰਨੀਚਰ ਤੇ ਕੰਪਿਊਟਰ ਸੜ ਗਏ। ਫਾਇਰ ਬ੍ਰਿਗੇਡ ਦੇ ਮੈਂਬਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਚੰਡੀਗੜ੍ਹ ਕੰਟਰੋਲ ਰੂਮ ਤੋਂ ਸੂਚਨਾ ਪ੍ਰਾਪਤ ਹੋਈ ਸੀ ਕਿ ਬੈਂਕ ਵਿਚ ਅੱਗ ਲੱਗੀ ਹੈ ਤਾਂ ਉਨ੍ਹਾਂ ਤੁਰੰਤ ਮੌਕੇ ਉਤੇ ਪਹੁੰਚ ਕੇ ਅੱਗ ਉਤੇ ਕਾਬੂ ਪਾਇਆ ਤੇ ਜ਼ਿਆਦਾ ਨੁਕਸਾਨ ਹੋਣ ਤੋਂ ਬਚਾ ਰਿਹਾ। ਇਸ ਸੰਬੰਧੀ ਸੰਬੰਧਿਤ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
;
;
;
;
;
;
;
;