JALANDHAR WEATHER

ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕੋਰਟ ਦੀ ਵੱਡੀ ਰਾਹਤ, ਪਲਾਟ ਖ਼ਰੀਦ ਮਾਮਲੇ 'ਚ ਦਿੱਤੀ ਪੱਕੀ ਜ਼ਮਾਨਤ

ਬਠਿੰਡਾ, 10 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਬਠਿੰਡਾ ਵਿਚ ਪੁੱਡਾ (ਬੀ.ਡੀ.ਏ.) ਦੇ ਪਲਾਟ ਖ਼ਰੀਦਦ ਮਾਮਲੇ ਵਿਚ ਨਿਯਮਤ (ਪੱਕੀ ) ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਅਕਤੂਬਰ 2023 'ਚ ਉਨ੍ਹਾਂ ਨੂੰ ਅੰਤਰਿਮ ਅਗਾਊਂ ਜ਼ਮਾਨਤ ਦਿੱਤੀ ਹੋਈ ਸੀ। ਉਨ੍ਹਾਂ ਦੇ ਕੇਸ ਦੀ ਅਦਾਲਤੀ ਪੈਰਵਾਈ ਵਕੀਲ ਆਰ.ਐਸ. ਚੀਮਾ ਅਤੇ ਦਿਲਰਾਜ ਸਿੰਘ ਭਿੰਡਰ ਕਰ ਰਹੇ ਹਨ । 


ਜ਼ਿਕਰਯੋਗ ਮਨਪ੍ਰੀਤ ਸਿੰਘ ਬਾਦਲ ਨੇ ਪਿਛਲੀ ਕਾਂਗਰਸ ਸਰਕਾਰ ਵਿਚ ਤਤਕਾਲੀ ਵਿੱਤ ਮੰਤਰੀ ਹੁੰਦਿਆਂ ਬਠਿੰਡਾ ਵਿਚ ਪੁੱਡਾ ਦੇ ਕੁਝ ਪਲਾਂਟਾਂ ਦੀ ਖ਼ਰੀਦਦਾਰੀ ਕੀਤੀ ਸੀ, ਜਿਸ ਨੂੰ ਸਿਆਸੀ ਅਸਰ ਰਸੂਖ ਨਾਲ ਨਿਯਮਾਂ ਨੂੰ ਛਿੱਕੇ ਟੰਗ ਕੇ ਟੇਢੇ ਢੰਗ ਨਾਲ ਖ਼ਰੀਦਣ ਦੇ ਦੋਸ਼ ਲਗਾਉਂਦੇ ਹੋਏ ਉਨ੍ਹਾਂ ਦੇ ਸਿਆਸੀ ਵਿਰੋਧੀ ਬਠਿੰਡਾ ਦੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ (ਹੁਣ ਜ਼ਿਲ੍ਹਾ ਪ੍ਰਧਾਨ ਭਾਜਪਾ) ਨੇ ਮਨਪ੍ਰੀਤ ਖ਼ਿਲਾਫ਼ ਵਿਜੀਲੈਂਸ ਦਾ ਦਰਵਾਜਾ ਖੜਕਾਇਆ ਸੀ ਤੇ ਇਸ ਦੀ ਲੰਬੀ ਪੜਤਾਲ ਉਪਰੰਤ ਵਿਜੀਲੈਂਸ ਬਿਉਰੋ ਬਠਿੰਡਾ ਵਲੋਂ 24 ਸਤੰਬਰ 2023 ਨੂੰ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕਥਾਮ ਐਕਟ ਮੁਕੱਦਮਾ ਦਰਜ ਕੀਤਾ ਗਿਆ ਸੀ । ਇਸ ਤੋਂ ਪਹਿਲਾਂ ਮਨਪ੍ਰੀਤ ਨੇ ਵਿਜੀਲੈਂਸ ਕੋਲ ਪੇਸ਼ ਹੋ ਕੇ ਆਪਣਾ ਪੱਖ ਵੀ ਰੱਖਿਆ ਸੀ । ਇਸ ਮਾਮਲੇ ਵਿਚ ਉਨ੍ਹਾਂ ਨੇ ਉਸ ਸਮੇਂ ਪੰਜਾਬ ਹਰਿਆਣਾ ਹਾਈਕੋਰਟ ਤੱਕ ਪਹੁੰਚ ਕੀਤੀ ਸੀ ਤੇ ਹਾਈਕੋਰਟ ਨੇ ਉਨ੍ਹਾਂ ਨੂੰ ਅਗਾਂਊ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਤੇ ਅੱਜ ਉਨ੍ਹਾਂ ਵਲੋਂ ਪੱਕੀ ਜ਼ਮਾਨਤ ਲਈ ਲਗਾਈ ਅਰਜ਼ੀ ਨੂੰ ਹਾਈਕੋਰਟ ਨੇ ਮਨਜੂਰ ਕਰਦਿਆਂ ਉਨ੍ਹਾਂ ਨੂੰ ਇਸ ਮਾਮਲੇ ਵਿਚ ਨਿਯਮਤ (ਪੱਕੀ) ਜ਼ਮਾਨਤ ਦੇ ਦਿੱਤੀ ਹੈ। ਵੈਸੇ ਇਹ ਮਾਮਲਾ ਪਿਛਲੇ ਕਾਫੀ ਸਮੇਂ ਤੋਂ ਠੰਢੇ ਬਸਤੇ ਪਿਆ ਦਿਖਾਈ ਦੇ ਰਿਹਾ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ