JALANDHAR WEATHER

ਮੋਗਾ ਵਿਚ ਇਕ ਵਾਰ ਫਿਰ ਚੱਲੀਆਂ ਗੋਲੀਆਂ , ਇਕ ਵਿਅਕਤੀ ਦੀ ਮੌਕੇ ’ਤੇ ਮੌਤ

ਮੋਗਾ, 10 ਫਰਵਰੀ ( ਹਰਪਾਲ ਸਿੰਘ ) - ਮੋਗਾ ਦੇ ਕਸਬਾ ਥਾਣਾ ਧਰਮਕੋਟ ਦੇ ਅਧੀਨ ਆਉਂਦੇ ਪਿੰਡ ਕੈਲਾਂ ਤੋਂ ਸਾਹਮਣੇ ਆਇਆ ਹੈ। ਪਿੰਡ ਕੈਲਾਂ ਵਿਚ ਗਵਾਂਢ ਵਿਚ ਰਹਿਣ ਵਾਲੇ ਇਕ ਵਿਅਕਤੀ ਨੇ ਆਪਣੇ ਹੀ ਗਵਾਂਢੀ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ । ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮਾਮਲਾ ਨਾਜਾਇਜ਼ ਸੰਬੰਧਾਂ ਦਾ ਦੱਸਿਆ ਜਾ ਰਿਹਾ ਹੈ , ਜਿਸ ਨੂੰ ਲੈ ਕੇ ਦੋਵਾਂ ਦਰਮਿਆਨ ਕਾਫ਼ੀ ਸਮੇਂ ਤੋਂ ਰੰਜਿਸ਼ ਚੱਲ ਰਹੀ ਸੀ। ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਵਿਚ ਜੁੱਟ ਗਈ। ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਧਰਮਕੋਟ ਜਸਵਿੰਦਰ ਸਿੰਘ ਨੇ ਦੱਸਿਆ ਕਿ ਗਵਾਂਢ ਵਿਚ ਰਹਿਣ ਵਾਲੇ ਇੰਦਰਜੀਤ ਸਿੰਘ ਨੂੰ ਮ੍ਰਿਤਕ ਵਲੋਂ ਆਪਣੇ ਘਰ ਆਉਣ ਤੋਂ ਰੋਕਿਆ ਜਾਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸ਼ਰਾਬ ਦੇ ਨਸ਼ੇ ਵਿਚ ਇੰਦਰਜੀਤ ਸਿੰਘ ਨੇ ਅੱਜ ਸ਼ਾਮ ਕਰੀਬ 7 ਵਜੇ ਆਪਣੀ 32 ਬੋਰ ਲਾਇਸੰਸੀ ਰਿਵਾਲਵਰ ਨਾਲ ਭਰਪੂਰ ਸਿੰਘ ਦੇ ਸਿਰ ਵਿਚ ਗੋਲੀ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਭਾਲ ਜਾਰੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ