JALANDHAR WEATHER

ਕੈਨੇਡਾ ਦੇ ਸਕੂਲ ’ਚ ਗੋਲੀਬਾਰੀ, 10 ਦੀ ਮੌਤ

ਕੈਨੇਡਾ, 11 ਫਰਵਰੀ- ਮੰਗਲਵਾਰ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਦੇ ਟੰਬਲਰ ਰਿਜ ਦੇ ਇਕ ਹਾਈ ਸਕੂਲ ਵਿਚ ਗੋਲੀਬਾਰੀ ਹੋਈ। ਪੁਲਿਸ ਨੇ 10 ਲੋਕਾਂ ਦੀ ਮੌਤ ਅਤੇ 25 ਦੇ ਜ਼ਖਮੀ ਹੋਣ ਦੀ ਰਿਪੋਰਟ ਦਿੱਤੀ ਹੈ। ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਮ੍ਰਿਤਕਾਂ ਵਿਚ ਕੋਈ ਵਿਦਿਆਰਥੀ ਸ਼ਾਮਿਲ ਹੈ ਜਾਂ ਨਹੀਂ। ਸਾਵਧਾਨੀ ਵਜੋਂ ਸਕੂਲ ਨੂੰ ਬੰਦ ਕਰ ਦਿੱਤਾ ਗਿਆ ਹੈ।ਟੰਬਲਰ ਰਿਜ ਸੈਕੰਡਰੀ ਸਕੂਲ ਵਿਚ 7ਵੀਂ ਤੋਂ 12ਵੀਂ ਜਮਾਤ ਦੇ ਕੁੱਲ 175 ਵਿਦਿਆਰਥੀ ਸਨ।

ਸਥਾਨਕ ਵਿਧਾਇਕ ਨੇ ਕਿਹਾ ਕਿ ਸਥਿਤੀ ਨੂੰ ਕਾਬੂ ਕਰਨ ਲਈ ਵੱਡੀ ਗਿਣਤੀ ਵਿਚ ਪੁਲਿਸ ਅਤੇ ਐਂਬੂਲੈਂਸ ਟੀਮਾਂ ਨੂੰ ਘਟਨਾ ਸਥਾਨ 'ਤੇ ਭੇਜਿਆ ਗਿਆ ਹੈ। ਉਨ੍ਹਾਂ ਨੇ ਆਪਣੇ ਅਜ਼ੀਜ਼ਾਂ ਦੀ ਭਾਲ ਲਈ ਨਿਕਲੇ ਲੋਕਾਂ ਨੂੰ ਘਰ ਵਾਪਸ ਆਉਣ ਅਤੇ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ।


ਪ੍ਰਸ਼ਾਸਨ ਨੇ ਕਿਹਾ ਕਿ ਸਕੂਲ ਪ੍ਰਸ਼ਾਸਨ, ਐਮਰਜੈਂਸੀ ਟੀਮਾਂ ਅਤੇ ਸਥਾਨਕ ਨਿਵਾਸੀਆਂ ਦੇ ਸਹਿਯੋਗ ਨਾਲ ਪੁਲਿਸ ਕਾਰਵਾਈ ਕਰਨ ਵਿਚ ਕਾਫ਼ੀ ਮਦਦ ਮਿਲੀ।ਪੁਲਿਸ ਦੇ ਅਨੁਸਾਰ ਸਕੂਲ ਵਿਚ ਦੁਪਹਿਰ 1:20 ਵਜੇ (ਤਕਰੀਬਨ 2:00 ਵਜੇ ਭਾਰਤੀ ਸਮੇਂ ਅਨੁਸਾਰ) ਗੋਲੀਬਾਰੀ ਦੀ ਸੂਚਨਾ ਮਿਲੀ। ਸੂਚਨਾ ਮਿਲਣ 'ਤੇ ਪੁਲਿਸ ਸਕੂਲ ਵਿਚ ਦਾਖਲ ਹੋਈ ਅਤੇ ਕਈ ਲੋਕ ਜ਼ਖਮੀ ਅਤੇ ਮ੍ਰਿਤਕ ਪਾਏ ਗਏ। ਜਾਣਕਾਰੀ ਅਨੁਸਾਰ ਹਮਲਾਵਰ ਮੰਨਿਆ ਜਾਣ ਵਾਲਾ ਇਕ ਵਿਅਕਤੀ ਵੀ ਮ੍ਰਿਤਕ ਪਾਇਆ ਗਿਆ, ਜਿਸ ਦੇ ਸਰੀਰ 'ਤੇ ਆਪਣੇ ਆਪ ਨੂੰ ਜ਼ਖਮੀ ਕਰਨ ਦੇ ਨਿਸ਼ਾਨ ਸਨ। ਵਿਦਿਆਰਥੀਆਂ ਅਤੇ ਸਟਾਫ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ।

ਹਮਲਾਵਰ ਤੋਂ ਇਲਾਵਾ,ਸਕੂਲ ਦੇ ਅੰਦਰ ਛੇ ਹੋਰ ਲੋਕ ਮ੍ਰਿਤਕ ਪਾਏ ਗਏ। ਦੋ ਜ਼ਖਮੀਆਂ ਨੂੰ ਗੰਭੀਰ ਹਾਲਤ ਵਿਚ ਹਵਾਈ ਜਹਾਜ਼ ਰਾਹੀਂ ਹਸਪਤਾਲ ਲਿਜਾਇਆ ਗਿਆ। ਇਕ ਹੋਰ ਵਿਅਕਤੀ ਦੀ ਹਸਪਤਾਲ ਜਾਂਦੇ ਸਮੇਂ ਮੌਤ ਹੋ ਗਈ। ਲਗਭਗ 25 ਲੋਕਾਂ ਨੂੰ ਮਾਮੂਲੀ ਸੱਟਾਂ ਦੇ ਨਾਲ ਇਲਾਜ ਲਈ ਸਥਾਨਕ ਮੈਡੀਕਲ ਸੈਂਟਰ ਲਿਜਾਇਆ ਗਿਆ।

ਪੁਲਿਸ ਨੇ ਦੱਸਿਆ ਕਿ ਬਾਕੀ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਇਲਾਕੇ ਵਿਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਜਾਂਚ ਜਾਰੀ ਹੈ। ਇਸ ਦੌਰਾਨ ਟੰਬਲਰ ਰਿਜ ਦੇ ਐਲੀਮੈਂਟਰੀ ਅਤੇ ਸੈਕੰਡਰੀ ਸਕੂਲ ਹਫ਼ਤੇ ਲਈ ਬੰਦ ਕਰ ਦਿੱਤੇ ਗਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ