JALANDHAR WEATHER

ਡੇਰਾਬੱਸੀ ਦੇ ਏ.ਟੀ.ਐਸ. ਵੈਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੱਚਿਆਂ ਦੀ ਕੀਤੀ ਗਈ ਛੁੱਟੀ

ਡੇਰਾਬੱਸੀ, 11 ਫਰਵਰੀ (ਰਣਬੀਰ ਸਿੰਘ ਪੜ੍ਹੀ)- ਡੇਰਾਬੱਸੀ ਦੇ ਮਸ਼ਹੂਰ ਏ.ਟੀ.ਐਸ. ਵੈਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰੀ ਈ-ਮੇਲ ਮਿਲਣ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਇਸ ਧਮਕੀ ਤੋਂ ਬਾਅਦ ਸਕੂਲ ਪ੍ਰਬੰਧਕਾਂ ਅਤੇ ਪ੍ਰਸ਼ਾਸਨ ਵਿਚ ਹੜਕੰਪ ਮਚ ਗਿਆ, ਜਿਸ ਦੇ ਮੱਦੇਨਜ਼ਰ ਸੁਰੱਖਿਆ ਵਜੋਂ ਤੁਰੰਤ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ।

ਸਕੂਲ ਪ੍ਰਬੰਧਕਾਂ ਅਨੁਸਾਰ ਇਹ ਧਮਕੀ ਭਰੀ ਈ-ਮੇਲ ਸਿਰਫ਼ ਉਨ੍ਹਾਂ ਦੇ ਸਕੂਲ ਨੂੰ ਹੀ ਨਹੀਂ, ਸਗੋਂ ਜ਼ਿਲ੍ਹੇ ਦੇ ਕੁਝ ਹੋਰ ਸਕੂਲਾਂ ਨੂੰ ਵੀ ਭੇਜੀ ਗਈ ਹੈ। ਇਹ ਈ-ਮੇਲ 'ਖਾਲਿਸਤਾਨ ਨੈਸ਼ਨਲ ਆਰਮੀ' ਦੇ ਨਾਮ 'ਤੇ ਭੇਜੀ ਦੱਸੀ ਜਾ ਰਹੀ ਹੈ। ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਸਕੂਲ ਪ੍ਰਬੰਧਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ।

ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਪੂਰੇ ਸਕੂਲ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਿਸੇ ਵੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਜਾਂਚ ਜਾਰੀ ਹੈ ਕਿ ਇਹ ਈ-ਮੇਲ ਕਿੱਥੋਂ ਆਈ ਹੈ। ਫਿਲਹਾਲ ਸਕੂਲ ਕੈਂਪਸ ਨੂੰ ਸੁਰੱਖਿਅਤ ਘੇਰੇ ਵਿਚ ਲੈ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ