JALANDHAR WEATHER

ਸਪੀਕਰ ਵਿਰੁੱਧ ਪੇਸ਼ ਕੀਤੇ ਗਏ ਨੋਟਿਸ ਵਿਚ ਹਨ ਕਮੀਆਂ- ਲੋਕ ਸਭਾ ਸਕੱਤਰੇਤ

ਨਵੀਂ ਦਿੱਲੀ, 11 ਫਰਵਰੀ – ਸੰਸਦ ਦਾ ਬਜਟ ਸੈਸ਼ਨ ਚੱਲ ਰਿਹਾ ਹੈ। ਇਸ ਦੌਰਾਨ ਵਿਰੋਧੀ ਧਿਰ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਵਿਰੁੱਧ ਬੇਭਰੋਸਗੀ ਮਤੇ ਦਾ ਨੋਟਿਸ ਪੇਸ਼ ਕੀਤਾ ਹੈ, ਜਿਸ ਤੋਂ ਬਾਅਦ ਹੁਣ ਸਪੀਕਰ ਵਿਰੁੱਧ ਬੇਭਰੋਸਗੀ ਮਤੇ ਦੇ ਨੋਟਿਸ ਵਿਚ ਖਾਮੀਆਂ ਦੀ ਪਛਾਣ ਕੀਤੀ ਗਈ ਹੈ ਅਤੇ ਉਨ੍ਹਾਂ ਨੂੰ ਸੋਧਣ ਦੇ ਨਿਰਦੇਸ਼ ਦਿੱਤੇ ਗਏ ਹਨ।

ਲੋਕ ਸਭਾ ਸਕੱਤਰੇਤ ਸੂਤਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਵਲੋਂ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਹਟਾਉਣ ਦੀ ਮੰਗ ਕਰਦੇ ਹੋਏ ਪੇਸ਼ ਕੀਤੇ ਗਏ ਨੋਟਿਸ ਵਿਚ ਕਮੀਆਂ ਪਾਈਆਂ ਗਈਆਂ ਹਨ। ਨੋਟਿਸ ਵਿਚ ਫਰਵਰੀ 2025 ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਦੇ ਆਧਾਰ 'ਤੇ ਨਿਯਮਾਂ ਅਨੁਸਾਰ ਇਸ ਨੂੰ ਰੱਦ ਕੀਤਾ ਜਾ ਸਕਦਾ ਸੀ। ਹਾਲਾਂਕਿ ਸਪੀਕਰ ਨੇ ਸਕੱਤਰੇਤ ਨੂੰ ਨੋਟਿਸ ਵਿਚ ਕਮੀਆਂ ਨੂੰ ਦੂਰ ਕਰਨ ਅਤੇ ਅਗਲੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਓਮ ਬਿਰਲਾ ਨੇ ਨਿਯਮਾਂ ਅਨੁਸਾਰ ਤੇਜ਼ੀ ਨਾਲ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਬਜਟ ਸੈਸ਼ਨ ਦੇ ਦੂਜੇ ਪੜਾਅ ਦੀ ਸ਼ੁਰੂਆਤ ਤੋਂ ਬਾਅਦ ਨੋਟਿਸ ਨੂੰ ਸੂਚੀਬੱਧ ਕੀਤਾ ਜਾਵੇਗਾ। ਸੋਧਿਆ ਨੋਟਿਸ ਪ੍ਰਾਪਤ ਕਰਨ ਤੋਂ ਬਾਅਦ ਨਿਰਧਾਰਤ ਨਿਯਮਾਂ ਅਨੁਸਾਰ ਇਸ ਦੀ ਤੁਰੰਤ ਜਾਂਚ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ