JALANDHAR WEATHER

ਲੋਕ ਸਭਾ ’ਚ ਰਾਹੁਲ ਗਾਂਧੀ ਵਲੋਂ ਸੰਬੋਧਨ

ਨਵੀਂ ਦਿੱਲੀ, 11 ਫਰਵਰੀ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦਾ ਭਾਸ਼ਣ ਸ਼ੁਰੂ ਹੋ ਗਿਆ ਹੈ। ਉਨ੍ਹਾਂ ਨੇ ਆਪਣਾ ਭਾਸ਼ਣ ਮਾਰਸ਼ਲ ਆਰਟਸ ਦੇ ਜ਼ਿਕਰ ਨਾਲ ਸ਼ੁਰੂ ਕੀਤਾ ਹੈ। ਲੋਕ ਸਭਾ ਵਿਚ ਬਜਟ 'ਤੇ ਚਰਚਾ ਕਰਦੇ ਹੋਏ ਰਾਹੁਲ ਗਾਂਧੀ ਨੇ ਕਿਹਾ ਕਿ ਪੁਰਾਣੀ ਪ੍ਰਣਾਲੀ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਅੱਜ ਦੁਨੀਆ ਵਿਚ ਅਮਰੀਕੀ ਦਬਦਬੇ ਨੂੰ ਚੁਣੌਤੀ ਦਿੱਤੀ ਜਾ ਰਹੀ ਹੈ। ਦੁਨੀਆ ਯੁੱਧ ਵੱਲ ਵਧ ਰਹੀ ਹੈ। ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਅੱਜ ਊਰਜਾ-ਵਿੱਤ ਨੂੰ ਹਥਿਆਰ ਬਣਾਉਣ ਦਾ ਯੁੱਗ ਹੈ। ਉਨ੍ਹਾਂ ਕਿਹਾ ਕਿ ਅਸੀਂ ਅਸਥਿਰ ਦੁਨੀਆ ਵੱਲ ਵੱਧ ਰਹੇ ਹਾਂ ਤੇ ਦੁਨੀਆ ਦੇ ਵਿਸ਼ਵ ਪੱਧਰ ਦੇ ਹਾਲਾਤ ਤੇਜ਼ੀ ਨਾਲ ਬਦਲ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ