ਮਕਾਨ ਮਾਲਕ ਤੋਂ ਤੰਗ ਆ ਕੇ ਔਰਤ ਨੇ ਕੀਤੀ ਖੁਦਕੁਸ਼ੀ
ਲੁਧਿਆਣਾ, 11 ਫਰਵਰੀ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੁਰਜੀਤ ਕਲੋਨੀ ਵਿਚ ਮਕਾਨ ਮਾਲਕ ਤੋਂ ਦੁਖੀ ਹੋ ਕੇ ਕੇ ਇਕ ਔਰਤ ਵਲੋਂ ਫਾਹਾ ਲਗਾ ਕੇ ਖੁਦਕੁਸ਼ੀ ਕੀਤੀ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਸ਼ਨਾਖਤ ਰੋਜੀ ਵਜੋਂ ਕੀਤੀ ਗਈ ਹੈ। ਪੁਲਿਸ ਵਲੋਂ ਇਸ ਸੰਬੰਧੀ ਸਤਨਾਮ ਸਿੰਘ ਕਿਰਾਏਦਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਉਕਤ ਔਰਤ ਵਲੋਂ ਆਪਣੇ ਮਕਾਰ ਮਾਲਕ ’ਤੇ ਉਸ ਨੂੰ ਬਲੈਕ ਮੇਲ ਕਰਨ ਦੇ ਗੰਭੀਰ ਦੋਸ਼ ਲਗਾਏ ਸਨ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
;
;
;
;
;
;
;
;
;