JALANDHAR WEATHER

ਜ਼ੀਰਕਪੁਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਜ਼ੀਰਕਪੁਰ, 11 ਫਰਵਰੀ, (ਹੈਪੀ ਪੰਡਵਾਲਾ)- ਇਥੋਂ ਦੇ ਤਿੰਨ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਜਾਂਚ 'ਚ ਜੁਟ ਗਈ । ਧਮਕੀ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਿਆ ਅਤੇ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ।
ਮਾਮਲੇ ਬਾਬਤ ਏ. ਐੱਸ. ਪੀ. ਗ਼ਜ਼ਲਪ੍ਰੀਤ ਕੌਰ ਨੇ ਦੱਸਿਆ ਕਿ ਧਮਕੀ ਸੁਨੇਹਾ ਈਮੇਲ ਰਾਹੀਂ ਭੇਜਿਆ ਗਿਆ ਸੀ। ਇਸ ਤੋਂ ਬਾਅਦ ਪੁਲਿਸ, ਬੰਬ ਅਤੇ ਡਾਗ ਸਕਵਾਇਡ ਟੀਮਾਂ ਨੇ ਮੌਕੇ ‘ਤੇ ਪਹੁੰਚ ਕੇ ਸਕੂਲਾਂ ਦੀ ਤਲਾਸ਼ੀ ਲਈ। ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢ ਕੇ ਉਨ੍ਹਾਂ ਦੇ ਮਾਪਿਆਂ ਨੂੰ ਸੂਚਿਤ ਕੀਤਾ ਗਿਆ। ਪੁਲਿਸ ਵਲੋਂ ਪੂਰੇ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਧਮਕੀ ਦੇ ਸਰੋਤ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਦੀਕਸ਼ਾਤ ਵੀ. ਆਈ. ਪੀ. ਰੋਡ, ਨਿਊ ਐਂਜਲ ਤੇ ਦੀਕਸ਼ਾਤ ਢਕੌਲੀ ਸਕੂਲਾਂ ਨੂੰ ਧਮਕੀ ਭਰੀ ਈ.ਮੇਲ. ਮਿਲਣ ਦੀ ਸੂਚਨਾ ਪ੍ਰਾਪਤ ਹੋਈ ਸੀ। ਸੁਰੱਖਿਆ ਤਹਿਤ ਤੁਰੰਤ ਕਾਰਵਾਈ ਕੀਤੀ ਗਈ ਅਤੇ ਸਾਰੇ ਸਕੂਲ ਖਾਲੀ ਕਰਵਾ ਕੇ ਚੈਕਿੰਗ ਕਰਵਾਈ ਗਈ। ਇਸ ਸਮੇਂ ਤੱਕ ਕਿਸੇ ਵੀ ਤਰ੍ਹਾਂ ਦੀ ਸੰਦੇਹਜਨਕ ਵਸਤੂ ਨਹੀਂ ਮਿਲੀ। ਮਾਪਿਆਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ। ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਇਸ ਦੇ ਪਿੱਛੇ ਹੈ, ਉਸ ਨੂੰ ਜਲਦ ਕਾਬੂ ਕੀਤਾ ਜਾਵੇਗਾ। ਪੁਲਿਸ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ