JALANDHAR WEATHER

ਪਠਾਨਕੋਟ ਜ਼ਿਲ੍ਹੇ ਵਿਚ ਅਧਿਆਪਕ ਯੋਗਤਾ ਪ੍ਰੀਖਿਆ ਦੇ ਖ਼ਿਲਾਫ਼ ਅਧਿਆਪਕਾਂ ਦਾ ਰੋਸ ਪ੍ਰਦਰਸ਼ਨ

ਪਠਾਨਕੋਟ , 11 ਫਰਵਰੀ (ਸੰਧੂ ) - ਪਠਾਨਕੋਟ ਜ਼ਿਲ੍ਹੇ ਦੇ ਵੱਖ-ਵੱਖ ਅਧਿਆਪਕ ਸੰਗਠਨਾਂ ਨੇ ਇੱਕਜੁੱਟ ਹੋ ਕੇ ਪੰਜਾਬ ਰਾਜ ਅਧਿਆਪਕ ਯੋਗਤਾ ਪ੍ਰੀਖਿਆ ਦੀਆਂ ਲਾਜ਼ਮੀ ਜ਼ਰੂਰਤਾਂ ਅਤੇ ਸਿੱਖਿਆ ਵਿਭਾਗ ਦੀਆਂ ਕਥਿਤ ਦਮਨਕਾਰੀ ਨੀਤੀਆਂ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਬਾਹਰ ਸਥਿਤ ਖੁੱਲ੍ਹੀ ਗਰਾਉਂਡ ਵਿਚ ਹੋਈ ਇਕ ਵਿਸ਼ੇਸ਼ ਮੀਟਿੰਗ ਵਿਚ ਅਧਿਆਪਕਾਂ ਨੇ ਸਰਕਾਰ ਵਿਰੁੱਧ ਆਪਣਾ ਗੁੱਸਾ ਪ੍ਰਗਟ ਕੀਤਾ ਅਤੇ "ਵਿਰੋਧ ਦਾ ਬਿਗਲ" ਵਜਾਇਆ । ਮੀਟਿੰਗ ਵਿਚ ਮੌਜੂਦ ਅਧਿਆਪਕ ਆਗੂਆਂ ਵਿਚ ਗਵਰਨਮੈਂਟ ਟੀਚਰ ਯੂਨੀਅਨ ਤੋਂ ਰਵੀ ਦੱਤ, ਬੋਧ ਰਾਜ, ਸੁਭਾਸ਼ ਚੰਦਰ ਅਤੇ ਰਜਨੀਸ਼ ਕੁਮਾਰ ਭਵਾਨੀ ਠਾਕੁਰ, , ਮਾਸਟਰ ਕੇਡਰ ਯੂਨੀਅਨ ਤੋਂ ਰਮਨ ਕੁਮਾਰ, ਰਾਕੇਸ਼ ਕੁਮਾਰ ਤੇ ਅਮਨਦੀਪ ਸਿੰਘ ਸ਼ਾਮਿਲ ਸਨ। ਉਕਤ ਆਗੂਆਂ ਨੇ ਸਾਂਝੇ ਤੌਰ 'ਤੇ ਕਿਹਾ ਕੀ ਸਿੱਖਿਆ ਵਿਭਾਗ ਪਿਛਲੇ ਲੰਬੇ ਸਮੇਂ ਤੋਂ ਸੇਵਾ ਨਿਭਾ ਰਹੇ ਅਧਿਆਪਕਾਂ 'ਤੇ ਵੀ ਅਧਿਆਪਕ ਯੋਗਤਾ ਪ੍ਰੀਖਿਆ ਥੋਪ ਰਿਹਾ ਹੈ।ਮੌਜੂਦਾ ਅਧਿਆਪਕਾਂ 'ਤੇ ਇਸ ਪ੍ਰੀਖਿਆ ਨੂੰ ਜ਼ਬਰਦਸਤੀ ਲਾਗੂ ਕਰਨਾ ਬੇਇਨਸਾਫ਼ੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ