JALANDHAR WEATHER

ਗ਼ੈਰ -ਕਾਨੂੰਨੀ ਖਾਦਾਂ ,ਕੀਟਨਾਸ਼ਕਾਂ ਦੇ ਭੰਡਾਰਨ ਅਤੇ ਵਿਕਰੀ ਸੰਬੰਧੀ ਹਰਿਆਣਾ ਅਧਾਰਿਤ ਫਰਮ ਵਿਰੁੱਧ ਮਾਮਲਾ ਦਰਜ: ਗੁਰਮੀਤ ਸਿੰਘ ਖੁੱਡੀਆਂ

ਮਲੇਰਕੋਟਲਾ, 11 ਫਰਵਰੀ (ਮੁਹੰਮਦ ਹਨੀਫ਼ ਥਿੰਦ)- ਅਣਅਧਿਕਾਰਤ ਖੇਤੀ ਲਾਗਤ ਸਮੱਗਰੀ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਸ਼ਿਕਾਇਤ 'ਤੇ ਹਰਿਆਣਾ ਦੇ ਝੱਜਰ ਨਾਲ ਸੰਬੰਧਿਤ ਫਰਮ ਦੇ ਮਲੇਰਕੋਟਲਾ ਵਿਖੇ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਟੋਰੇਜ ਅਤੇ ਵਿਕਰੀ ਵਿਰੁੱਧ ਜ਼ਿਲ੍ਹਾ ਮਲੇਰਕੋਟਲਾ ਵਿਚ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਉਪਰੋਕਤ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਕ ਅਚਨਚੇਤ ਜਾਂਚ ਦੌਰਾਨ "ਮੈਸਰਜ਼ ਯੂਨੀਟੈਕ ਕ੍ਰੌਪ ਸਾਇੰਸ" ਫਰਮ ਦੇ ਅਹਾਤੇ ਵਿਚ ਅਣਅਧਿਕਾਰਤ ਖਾਦਾਂ ਅਤੇ ਕੀਟਨਾਸ਼ਕਾਂ ਦਾ ਸਟਾਕ ਪਾਇਆ ਗਿਆ। ਖੇਤੀਬਾੜੀ ਮੰਤਰੀ ਨੇ ਅੱਗੇ ਦੱਸਿਆ ਕਿ ਖਾਦ (ਕੰਟਰੋਲ) ਆਰਡਰ, 1985, ਜ਼ਰੂਰੀ ਵਸਤਾਂ ਐਕਟ, 1955 ਅਤੇ ਕੀਟਨਾਸ਼ਕ ਐਕਟ, 1968 ਦੇ ਉਪਬੰਧਾਂ ਤਹਿਤ ਉਕਤ ਸਟਾਕ ਦੀ ਕਿਸਾਨਾਂ ਨੂੰ ਵਿਕਰੀ ਅਤੇ ਵੰਡ ਨੂੰ ਰੋਕਣ ਲਈ ਤੁਰੰਤ ਇਸ ਗ਼ੈਰ-ਕਾਨੂੰਨੀ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ ਅਤੇ ਗੁਣਵੱਤਾ ਦੇ ਮਿਆਰਾਂ ਨੂੰ ਬਣਾਈ ਰੱਖਣ ਲਈ ਪੂਰੇ ਸੂਬੇ ਵਿਚ ਜਾਂਚ ਅਤੇ ਨਿਰੀਖਣ ਕਾਰਵਾਈਆਂ ਤੇਜ਼ ਕਰ ਦਿੱਤੀਆਂ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ