JALANDHAR WEATHER

ਥੋੜੀ ਦੇਰ 'ਚ ਈ.ਡੀ. ਅੱਗੇ ਪੇਸ਼ ਹੋ ਸਕਦੇ ਹਨ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ

ਜਲੰਧਰ, 12 ਫਰਵਰੀ - ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਅਧੀਨ ਦਰਜ ਹੋਏ ਇਕ ਪੁਰਾਣੇ ਮਾਮਲੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਥੋੜੀ ਦੇਰ 'ਚ ਈ.ਡੀ. ਅੱਗੇ ਪੇਸ਼ ਹੋ ਸਕਦੇ ਹਨ। ਭਾਜਪਾ ਦੇ ਸੀਨੀਅਰ ਆਗੂ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਉਨ੍ਹਾਂ ਦੇ ਪੁੱਤਰ ਰਣਇੰਦਰ ਸਿੰਘ ਨੂੰ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ (ਫੇਮਾ) ਅਧੀਨ ਦਰਜ ਹੋਏ ਇਕ ਪੁਰਾਣੇ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਸਾਹਮਣੇ ਅੱਜ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ । ਦੱਸਿਆ ਜਾਂਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਈ. ਡੀ. ਵਲੋਂ ਕਰੀਬ 3 ਦਿਨ ਪਹਿਲਾਂ ਸੰਮਨ ਜਾਰੀ ਕੀਤੀ ਗਿਆ ਸੀ । ਹਾਲਾਂਕਿ, ਮੁਹਾਲੀ ਦੇ ਇਕ ਹਸਪਤਾਲ 'ਚ ਗੋਡੇ ਦਾ ਆਪ੍ਰੇਸ਼ਨ ਹੋਣ ਕਾਰਨ ਉਨ੍ਹਾਂ ਦੇ ਏਜੰਸੀ ਸਾਹਮਣੇ ਪੇਸ਼ ਹੋਣ ਦੀ ਸੰਭਾਵਨਾ ਨਹੀਂ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ