JALANDHAR WEATHER

ਟਰੇਡ ਯੂਨੀਅਨ ਅਤੇ ਕਿਸਾਨ ਜਥੇਬੰਦੀਆਂ ਵਲੋਂ ਐਸਡੀਐਮ ਦਫਤਰ ਵਿਖੇ ਰੋਸ ਮੁਜ਼ਾਹਰਾ

ਰਾਜਪੁਰਾ (ਪਟਆਲਾ), 12 ਫਰਵਰੀ (ਰਣਜੀਤ ਸਿੰਘ) - ਅੱਜ ਇੱਥੇ ਟ੍ਰੇਡ ਯੂਨੀਅਨਾ ਅਤੇ ਕਿਸਾਨ ਜਥੇਬੰਦੀਆਂ ਵਲੋਂ ਰੋਸ ਮੁਜ਼ਾਹਰੇ ਅਤੇ ਧਰਨੇ ਦਿੱਤੇ ਜਾ ਰਹੇ ਹਨ ਭਾਵੇਂ ਕਿ ਬਾਜ਼ਾਰ ਬੰਦ ਨੂੰ ਲੈ ਕੇ ਕੋਈ ਖ਼ਾਸ ਹੁੰਗਾਰਾ ਨਹੀਂ ਮਿਲਿਆ, ਪਰ ਟ੍ਰੇਡ ਯੂਨੀਅਨ ਦੇ ਆਗੂਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਐਸਡੀਐਮ ਦਫਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਮੁਜ਼ਾਹਰਾ ਕੀਤਾ ਅਤੇ ਆਕਾਸ਼ ਗੁੰਜਾਊ ਨਾਅਰੇਬਾਜ਼ੀ ਕੀਤੀ।  ਵੱਖ-ਵੱਖ ਬੁਲਾਰਿਆਂ ਨੇ ਮੰਗ ਕੀਤੀ ਕਿ ਬਿਜਲੀ ਸੋਧ ਬਿਲ 2025 ਰੱਦ ਕੀਤਾ ਜਾਵੇ, ਐਮਐਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ, ਦਿਨੋ ਦਿਨ ਵੱਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ, ਕਿਸਾਨਾਂ ਅਤੇ ਮਜ਼ਦੂਰਾਂ ਦੇ ਕਰਜ਼ਿਆਂ 'ਤੇ ਲੀਕ ਫੇਰੀ ਜਾਵੇ। ਇਸ ਮੌਕੇ ਕਿਸਾਨ ਆਗੂਆਂ ਅਤੇ ਟਰੇਡ ਯੂਨੀਅਨ ਆਗੂਆਂ ਦੇ ਨਾਲ ਨਾਲ ਔਰਤ ਆਗੂ ਵੀ ਵੱਡੀ ਗਿਣਤੀ ਵਿਚ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ