ਪ੍ਰਧਾਨ ਮੰਤਰੀ ਮੋਦੀ ਕੱਲ੍ਹ ਕਰਨਗੇ ਪ੍ਰਧਾਨ ਮੰਤਰੀ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦਾ ਰਸਮੀ ਉਦਘਾਟਨ
ਨਵੀਂ ਦਿੱਲੀ, 12 ਫਰਵਰੀ - ਪ੍ਰਧਾਨ ਮੰਤਰੀ ਦਫ਼ਤਰ ਵਲੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 13 ਫਰਵਰੀ, 2026 ਨੂੰ ਦੁਪਹਿਰ ਲਗਭਗ 1:30 ਵਜੇ ਸੇਵਾ ਤੀਰਥ ਇਮਾਰਤ ਕੰਪਲੈਕਸ ਦੇ ਨਾਮ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਸੇਵਾ ਤੀਰਥ ਅਤੇ ਕਰਤੱਵਯ ਭਵਨ-1 ਅਤੇ 2 ਦਾ ਰਸਮੀ ਉਦਘਾਟਨ ਕਰਨਗੇ ਅਤੇ ਸ਼ਾਮ ਲਗਭਗ 6 ਵਜੇ ਸੇਵਾ ਤੀਰਥ ਵਿਖੇ ਇਕ ਜਨਤਕ ਪ੍ਰੋਗਰਾਮ ਨੂੰ ਵੀ ਸੰਬੋਧਨ ਕਰਨਗੇ। ਕਰਤੱਵਯ ਭਵਨ-1 ਅਤੇ 2 ਵਿਚ ਕਈ ਮੁੱਖ ਮੰਤਰਾਲੇ ਸ਼ਾਮਲ ਹਨ, ਜਿਨ੍ਹਾਂ ਵਿਚ ਵਿੱਤ ਮੰਤਰਾਲਾ, ਰੱਖਿਆ ਮੰਤਰਾਲਾ, ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲਾ, ਕਾਰਪੋਰੇਟ ਮਾਮਲਿਆਂ ਦਾ ਮੰਤਰਾਲਾ, ਸਿੱਖਿਆ ਮੰਤਰਾਲਾ, ਸੱਭਿਆਚਾਰ ਮੰਤਰਾਲਾ, ਕਾਨੂੰਨ ਅਤੇ ਨਿਆਂ ਮੰਤਰਾਲਾ, ਸੂਚਨਾ ਅਤੇ ਪ੍ਰਸਾਰਣ ਮੰਤਰਾਲਾ, ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲਾ, ਰਸਾਇਣ ਅਤੇ ਖਾਦ ਮੰਤਰਾਲਾ ਅਤੇ ਕਬਾਇਲੀ ਮਾਮਲਿਆਂ ਦਾ ਮੰਤਰਾਲਾ ਸ਼ਾਮਲ ਹਨ।
;
;
;
;
;
;
;
;
;