ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤਾਰਿਕ ਰਹਿਮਾਨ ਨੂੰ ਬੰਗਲਾਦੇਸ਼ ’ਚ ਜਿੱਤ ’ਤੇ ਦਿੱਤੀ ਵਧਾਈ
ਨਵੀਂ ਦਿੱਲੀ, 13 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਤਾਰਿਕ ਰਹਿਮਾਨ ਨੂੰ ਬੰਗਲਾਦੇਸ਼ ’ਚ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਂ ਤਾਰਿਕ ਰਹਿਮਾਨ ਨੂੰ ਬੰਗਲਾਦੇਸ਼ ਵਿਚ ਸੰਸਦੀ ਚੋਣਾਂ ਵਿਚ ਬੀ.ਐਨ.ਪੀ. ਦੀ ਨਿਰਣਾਇਕ ਜਿੱਤ ਲਈ ਆਪਣੀ ਨਿੱਘੀ ਵਧਾਈ ਦਿੰਦਾ ਹਾਂ। ਇਹ ਜਿੱਤ ਬੰਗਲਾਦੇਸ਼ ਦੇ ਲੋਕਾਂ ਦੇ ਤੁਹਾਡੀ ਅਗਵਾਈ ਵਿਚ ਵਿਸ਼ਵਾਸ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਇਕ ਲੋਕਤੰਤਰੀ, ਪ੍ਰਗਤੀਸ਼ੀਲ ਅਤੇ ਸਮਾਵੇਸ਼ੀ ਬੰਗਲਾਦੇਸ਼ ਦੇ ਸਮਰਥਨ ਵਿਚ ਖੜ੍ਹਾ ਰਹੇਗਾ। ਮੈਂ ਤੁਹਾਡੇ ਨਾਲ ਸਾਡੇ ਬਹੁਪੱਖੀ ਸੰਬੰਧਾਂ ਨੂੰ ਮਜ਼ਬੂਤ ਕਰਨ ਅਤੇ ਸਾਡੇ ਸਾਂਝੇ ਵਿਕਾਸ ਟੀਚਿਆਂ ਨੂੰ ਅੱਗੇ ਵਧਾਉਣ ਲਈ ਕੰਮ ਕਰਨ ਦੀ ਉਮੀਦ ਕਰਦਾ ਹਾਂ।
;
;
;
;
;
;
;
;