JALANDHAR WEATHER

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਪਾਵਨ ਸਰੂਪਾਂ ਦੀ ਮਰਯਾਦਾ ਅਤੇ ਛਪਾਈ ਵਿਚ ਕਥਿਤ ਗਲਤੀਆਂ ਸੰਬੰਧੀ ਜਥੇਦਾਰ ਦੇ ਨਾਮ ਮੰਗ ਪੱਤਰ

ਅੰਮ੍ਰਿਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਵਲੋਂ ਪ੍ਰਧਾਨ ਭਾਈ ਬਲਬੀਰ ਸਿੰਘ ਮੁੱਛਲ ਦੀ ਅਗਵਾਈ ਵਿਚ ਪਾਵਨ ਸਰੂਪਾਂ ਦੀ ਮਰਯਾਦਾ ਅਤੇ ਛਪਾਈ ਵਿਚ ਗਲਤੀਆਂ ਸੰਬੰਧੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਰ ਦੇ ਨਾਲ ਮੰਗ ਪੱਤਰ ਦਿੱਤਾ ਗਿਆ। ਇਸ ਉਪਰੰਤ ਭਾਈ ਬਲਬੀਰ ਸਿੰਘ ਮੁੱਛਲ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਅਧੀਨ ਸ੍ਰੀ ਰਾਮਸਰ ਸਾਹਿਬ ਵਾਲੀ ਪ੍ਰੈਸ ਵਿਚ ਪਾਵਨ ਸਰੂਪਾਂ ਦੀ ਛਪਾਈ ਵਿਚ ਵੱਡੀਆਂ ਕੁਤਾਹੀਆਂ ਹੋ ਰਹੀਆਂ ਹਨ।

ਉਨ੍ਹਾਂ ਦਾਅਵਾ ਕੀਤਾ ਕਿ ਛਪਾਈ ਦੌਰਾਨ ਪਾਵਨ ਗੁਰਬਾਣੀ ਵਿਚ ਸਿਹਾਰੀ, ਬਿਹਾਰੀ ਅਤੇ ਔਂਕੜ-ਦੁਲੈਂਕੜ ਦੀਆਂ ਕਈ ਗਲਤੀਆਂ ਸਿੱਖ ਆਸਥਾ ਨਾਲ ਖਿਲਵਾੜ ਹਨ। ਉਨ੍ਹਾਂ ਮੰਗ ਕੀਤੀ ਕਿ ਸ੍ਰੀ ਰਾਮਸਰ ਸਾਹਿਬ ਵਾਲੀ ਪ੍ਰੈੱਸ ਦੀ ਛਪਾਈ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਇਸ ਮਾਮਲੇ ਦੀ ਜਾਂਚ ਲਈ ਪੰਜ ਮੈਂਬਰੀ ਕਮੇਟੀ ਗਠਿਤ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਪੁਰਾਤਨ ਜਾਂ ਬਿਰਧ ਸਰੂਪਾਂ ਨੂੰ ਅਗਨ-ਭੇਟ ਕਰਨ ਸਮੇਂ ਕੋਈ ਵੀਡੀਓਗ੍ਰਾਫੀ ਜਾਂ ਪੁਖਤਾ ਰਿਕਾਰਡ ਨਹੀਂ ਰੱਖਿਆ ਜਾ ਰਿਹਾ।

ਉਨ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਤੋਸ਼ਾਖਾਨੇ ਵਿਚ ਮੌਜੂਦ ਪੁਰਾਤਨ ਪਾਵਨ ਸਰੂਪਾਂ ਬਾਰੇ ਵੀ ਜਾਣਕਾਰੀ ਜਨਤਕ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਜਥੇਦਾਰ ਸਾਹਿਬ ਵਲੋਂ ਇਨ੍ਹਾਂ ਪੰਥਕ ਤੇ ਧਾਰਮਿਕ ਮਾਮਲਿਆਂ ਬਾਰੇ ਜਲਦ ਕੋਈ ਠੋਸ ਫੈਸਲਾ ਨਾ ਲਿਆ ਗਿਆ, ਤਾਂ ਸਤਿਕਾਰ ਕਮੇਟੀ ਸੰਘਰਸ਼ ਲਈ ਮਜ਼ਬੂਰ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ