ਸ਼ਗਨ ਸਮਾਗਮ ਵਾਲੇ ਦਿਨ ਲਾੜੇ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
ਕਪੂਰਥਲਾ, 13 ਫਰਵਰੀ (ਅਮਨਜੋਤ ਸਿੰਘ ਵਾਲੀਆ)- ਸ਼ਗਨ ਸਮਾਗਮ ਦੌਰਾਨ ਕਥਿਤ ਤੌਰ 'ਤੇ ਲਾੜੇ ਨੇ ਘਰ ਵਿਚ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ ਕਰ ਲਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਿਵ ਕਲੋਨੀ ਵਿਖੇ ਇਕ ਘਰ ਵਿਚ ਵਿਆਹ ਦਾ ਸਮਾਗਮ ਚੱਲ ਰਿਹਾ ਸੀ ਤੇ ਲੜਕੇ ਦਾ ਅੱਜ ਸ਼ਗਨ ਸੀ, ਜਿਸ ਨੇ ਕਥਿਤ ਤੌਰ 'ਤੇ ਘਰ ਵਿਚ ਪੱਖੇ ਨਾਲ ਫਾਹਾ ਲੈ ਲਿਆ। ਜਿਸ ਨੂੰ ਪਰਿਵਾਰਕ ਮੈਂਬਰਾਂ ਵਲੋਂ ਤੁਰੰਤ ਸਿਵਲ ਹਸਪਤਾਲ ਕਪੂਰਥਲਾ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਜਸ਼ਨ ਨੇ ਉਸਨੂੰ ਮਿ੍ਤਕ ਐਲਾਨ ਦਿੱਤਾ। ਮੌਕੇ 'ਤੇ ਪਹੁੰਚੇ ਥਾਣਾ ਸਿਟੀ ਤੋਂ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਸ਼ਿਵ ਕਲੋਨੀ ਵਿਖੇ ਕਰਨ ਕੁਮਾਰ ਪੁੱਤਰ ਰਮੇਸ਼ ਕੁਮਾਰ ਵਾਸੀ ਸ਼ਿਵ ਕਲੋਨੀ ਨੇ ਘਰ ਵਿਚ ਕਥਿਤ ਤੌਰ 'ਤੇ ਪੱਖੇ ਨਾਲ ਫਾਹਾ ਲੈ ਲਿਆ ਹੈ, ਜਿਸ ਦਾ ਅੱਜ ਸ਼ਗਨ ਸੀ ਤੇ ਐਤਵਾਰ ਨੂੰ ਵਿਆਹ ਰੱਖਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਸੀ। ਮਿ੍ਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾ ਘਰ ਵਿਚ ਰਖਵਾ ਦਿੱਤਾ ਗਿਆ ਹੈ ਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;