ਸ਼੍ਰੋਮਣੀ ਕਮੇਟੀ ਵਲੋਂ ਬਣਾਈ ਗਈ ਏ.ਆਈ .ਮਾਹਿਰਾਂ ਦੀ ਕਮੇਟੀ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 13 ਫਰਵਰੀ (ਜਸਵੰਤ ਸਿੰਘ ਜੱਸ)- ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਤਕਨਾਲੋਜੀ ਦੁਆਰਾ ਸਿੱਖੀ ਬਾਰੇ ਗ਼ਲਤ ਜਾਣਕਾਰੀ ਅੱਗੇ ਵਧਾਉਣ ਦੇ ਚਲਣ ਅਤੇ ਸੋਸ਼ਲ ਮੀਡੀਆ ‘ਤੇ ਸਿੱਖ ਧਰਮ ਦੀ ਮਾਣ ਮਰਿਆਦਾ ਵਿਰੁੱਧ ਸਮੱਗਰੀ ਨੂੰ ਰੋਕਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਇਸ ਖੇਤਰ ਵਿਚ ਕੰਮ ਕਰ ਰਹੇ ਤਕਨੀਕੀ ਮਾਹਿਰਾਂ ‘ਤੇ ਨਿਰਭਰ ਬਣਾਈ ਗਈ ਸਬ ਕਮੇਟੀ ਦੀ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਇਕੱਤਰਤਾ ਹੋਈ। ਇਸ ਇਕੱਤਰਤਾ ਵਿਚ ਡਾ. ਸਰਪ੍ਰੀਤ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਡਾ. ਗੁਰਪਾਲ ਸਿੰਘ ਖ਼ਾਲਸਾ ਕਾਲਜ ਪਟਿਆਲਾ, ਡਾ. ਜਗਦੀਪ ਸਿੰਘ ਮੱਲ੍ਹੀ ਗੁਰੂ ਨਾਨਕ ਇੰਜੀਅਰਿੰਗ ਕਾਲਜ ਲੁਧਿਆਣਾ, ਡਾ. ਸਤਿੰਦਰਪਾਲ ਸਿੰਘ ਗੁਰੂ ਨਾਨਕ ਇੰਜੀਅਨਿੰਗ ਕਾਲਜ ਲੁਧਿਆਣਾ, ਹਰਮੀਤ ਸ਼ਾਹ ਸਿੰਘ ਯੂ.ਕੇ., ਡਾ. ਸਰਬਜੋਤ ਸਿੰਘ ਯੂ.ਕੇ., ਸ਼੍ਰੋਮਣੀ ਕਮੇਟੀ ਦੇ ਸਿਸਟਮ ਐਡਮਿਨਸ੍ਰੇਟਰ ਕਰਮਵੀਰ ਸਿੰਘ ਤੇ ਇੰਚਾਰਜ, ਸਿਵਰਾਜ ਸਿੰਘ ਹਾਜ਼ਰ ਹੋਏ, ਜਦਕਿ ਡਾ. ਹਰਜਿੰਦਰ ਸਿੰਘ ਸੰਧੂ ਨੇ ਅਮਰੀਕਾ ਤੋਂ ਆਨਲਾਈਨ ਤਰੀਕੇ ਨਾਲ ਸ਼ਮੂਲੀਅਤ ਕੀਤੀ।
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵਲੋਂ ਹੋਏ ਫ਼ੈਸਲੇ ਅਨੁਸਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵਲੋਂ ਏ.ਆਈ. ਖੇਤਰ ਦੇ ਮਾਹਿਰਾਂ ਦੀ ਸਬ ਕਮੇਟੀ ਬਣਾਈ ਸੀ ਜਿਸ ਦੀ ਅੱਜ ਹੋਈ ਇਕੱਤਰਤਾ ਵਿ ਚ ਹਾਜ਼ਰ ਸ਼ਖ਼ਸੀਅਤਾਂ ਨੇ ਆਪਣੇ ਮੁੱਲਵਾਨ ਸੁਝਾਅ ਦਿੱਤੇ ਹਨ। ਮੀਟਿੰਗ ਦੌਰਾਨ ਹੋਈਆਂ ਵਿਚਾਰਾਂ ਦੀ ਰਿਪੋਰਟ ਸ਼੍ਰੋਮਣੀ ਕਮੇਟੀ ਪ੍ਰਧਾਨ ਸਾਹਿਬ ਨੂੰ ਪੇਸ਼ ਕੀਤੀ ਜਾਵੇਗੀ, ਜਿਸ ‘ਤੇ ਪ੍ਰਵਾਨਗੀ ਉਪਰੰਤ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;