JALANDHAR WEATHER

ਨਸ਼ੀਲੀਆਂ ਗੋਲੀਆਂ ਸਮੇਤ 55 ਸਾਲਾਂ ਔਰਤ ਕਾਬੂ

ਸੰਗਤ ਮੰਡੀ (ਬਠਿੰਡਾ), 14 ਫਰਵਰੀ (ਦੀਪਕ ਸ਼ਰਮਾ) - ਬਠਿੰਡਾ ਬਾਦਲ ਰੋਡ 'ਤੇ ਪੈਂਦੇ ਥਾਣਾ ਨੰਦਗੜ੍ਹ ਦੀ ਪੁਲਿਸ ਪਾਰਟੀ ਨੇ ਇਕ 55 ਸਾਲਾਂ ਔਰਤ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਨੰਦਗੜ੍ਹ ਦੇ ਮੁਖੀ ਹਰਜੀਵਨ ਸਿੰਘ ਨੇ ਦੱਸਿਆ ਹੈ ਕਿ ਪੁਲਿਸ ਪਾਰਟੀ ਜਿਸ ਦੀ ਅਗਵਾਈ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਕਰ ਰਹੇ ਸਨ, ਵਲੋਂ ਸ਼ੱਕੀ ਪੁਰਸ਼ਾਂ ਦੇ ਸੰਬੰਧ ਵਿਚ ਗਸਤ ਕੀਤੀ ਜਾ ਰਹੀ ਸੀ ਤਾਂ ਜਦ ਪੁਲਿਸ ਪਾਰਟੀ ਪਿੰਡ ਬੰਬੀਹਾ ਦੇ ਸੂਆ ਪੁੱਲ ਕੋਲ ਪਹੁੰਚੀ ਤਾਂ ਇਕ ਔਰਤ ਸ਼ੱਕੀ ਹਾਲਤ ਵਿੱਚ ਬੈਠੀ ਦਿਖਾਈ ਦਿੱਤੀ। ਜਦ ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਦੱਸਿਆ ਕਿ ਕਾਬੂ ਕੀਤੀ ਗਈ ਔਰਤ ਦੀ ਪਛਾਣ ਪਾਲ ਕੌਰ ਵਾਸੀ ਬੰਬੀਹਾ ਦੇ ਤੌਰ 'ਤੇ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਨੰਦਗੜ੍ਹ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਮੁਖੀ ਨੇ ਦੱਸਿਆ ਹੈ ਕਿ ਕਾਬੂ ਕੀਤੀ ਗਈ ਔਰਤ ਇਕ ਘਰੇਲੂ ਔਰਤ ਹੈ ਅਤੇ ਇਸ ਦੇ ਪਤੀ 'ਤੇ ਪਹਿਲਾਂ ਵੀ ਐਨਡੀਪੀਸੀ ਦੇ ਮਾਮਲੇ ਦਰਜ ਹਨ। ਥਾਣਾ ਮੁਖੀ ਨੇ ਦੱਸਿਆ ਕਿ ਇਸ ਔਰਤ ਨੂੰ ਅੱਜ ਮਾਨਯੋਗ ਅਦਾਲਤ ਵਿਚ ਪੇਸ਼ ਕਰਕੇ ਇਸ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਜਾਵੇਗਾ, ਤਾਂ ਜੋ ਕਿ ਹੋਰ ਵੀ ਡੁੰਘਾਈ ਦੇ ਨਾਲ ਪੁੱਛ ਪੜਤਾਲ ਕੀਤੀ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ