ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚੋਂ ਮਿਲੀ ਛੁੱਟੀ
ਐਸਏਐਸ ਨਗਰ, 14 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚੋਂ ਅੱਜ ਛੁੱਟੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ ਦੇ ਡਾ: ਹਰਸਿਮਰਨ ਸਿੰਘ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ 9 ਫਰਵਰੀ ਨੂੰ ਫੋਰਟਿਸ ਹਸਪਤਾਲ ਮੁਹਾਲੀ ਵਿਚ ਗੋਡੇ ਬਦਲਣ ਲਈ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਦੀ 10 ਫਰਵਰੀ ਨੂੰ ਇਕ ਸਫਲ ਗੋਡੇ ਬਦਲਣ ਦੀ ਸਰਜਰੀ ਹੋਈ। ਇਹ ਸਰਜਰੀ ਡਾ: ਹਰਸਿਮਰਨ ਸਿੰਘ, ਡਾਇਰੈਕਟਰ, ਆਰਥੋਪੀਡਿਕਸ ਦੀ ਅਗਵਾਈ ਹੇਠ ਡਾਕਟਰਾਂ ਦੀ ਇਕ ਟੀਮ ਦੁਆਰਾ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਰਜਰੀ ਤੋਂ ਬਾਅਦ ਸਫਲਤਾਪੂਰਵਕ ਰਿਕਵਰੀ ਹੋਈ। ਪ੍ਰਕਿਰਿਆ ਤੋਂ ਬਾਅਦ ਉਨ੍ਹਾਂ ਦਾ ਤੁਰਨ-ਫਿਰਨ ਦਰਦ ਰਹਿਤ ਸੀ, ਅਤੇ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਮੁਹਾਲੀ ਤੋਂ ਅੱਜ ਛੁੱਟੀ ਦੇ ਦਿੱਤੀ ਗਈ।
;
;
;
;
;
;
;
;
;