ਕਿੱਲੀ ਚਹਿਲ (ਜ਼ਿਲ੍ਹਾ ਮੋਗਾ) ਵਿਖੇ ਹੋਣ ਵਾਲੇ ਸਮਾਗਮ ਦੌਰਾਨ ਟ੍ਰੈਫਿਕ ਦੇ ਬਦਲੇ ਹੋਏ ਰੂਟਾਂ ਬਾਰੇ ਮਹੱਤਵਪੂਰਨ ਜਾਣਕਾਰੀ
ਮੋਗਾ , 14 ਫਰਵਰੀ - ਪੰਜਾਬ ਸਰਕਾਰ ਵਲੋਂ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ 2.0” ਤਹਿਤ ਕਿੱਲੀ ਚਹਿਲ, ਜ਼ਿਲ੍ਹਾ ਮੋਗਾ ਵਿਖੇ ਇਕ ਅਹਿਮ ਅਤੇ ਵਿਸ਼ਾਲ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ। ਸਮਾਗਮ ਦੌਰਾਨ ਵੱਡੀ ਸੰਖਿਆ ਵਿਚ ਲੋਕਾਂ ਦੀ ਆਮਦ ਦੀ ਸੰਭਾਵਨਾ ਨੂੰ ਦੇਖਦਿਆਂ ਜ਼ਿਲ੍ਹਾ ਪੁਲਿਸ ਮੋਗਾ ਵਲੋਂ ਆਵਾਜਾਈ ਨੂੰ ਸੁਚਾਰੂ, ਸੁਰੱਖਿਅਤ ਅਤੇ ਨਿਰਵਿਘਨ ਬਣਾਉਣ ਲਈ ਵਿਸ਼ੇਸ਼ ਟ੍ਰੈਫਿਕ ਪ੍ਰਬੰਧ ਕੀਤੇ ਗਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਮੋਗਾ ਅਜੈ ਗਾਂਧੀ (ਆਈ.ਪੀ.ਐਸ.) ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਵੱਖ-ਵੱਖ ਦਿਸ਼ਾਵਾਂ ਤੋਂ ਆਉਣ ਵਾਲੇ ਵਾਹਨਾਂ ਲਈ ਬਦਲੇ ਹੋਏ ਰੂਟ ਨਿਰਧਾਰਤ ਕੀਤੇ ਗਏ ਹਨ, ਤਾਂ ਜੋ ਕਿਸੇ ਨੂੰ ਵੀ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ।
ਅੰਤ ਵਿਚ ਸਮੂਹ ਜਨਤਾ ਨੂੰ ਨਿਮਰਤਾ ਸਹਿਤ ਅਪੀਲ ਕੀਤੀ ਜਾਂਦੀ ਹੈ ਕਿ ਨਿਰਧਾਰਤ ਕੀਤੇ ਗਏ ਬਦਲੇ ਹੋਏ ਰੂਟਾਂ ਦਾ ਹੀ ਇਸਤੇਮਾਲ ਕੀਤਾ ਜਾਵੇ, ਤਾਂ ਜੋ ਆਵਾਜਾਈ ਸੁਚਾਰੂ ਬਣੀ ਰਹੇ ਅਤੇ ਕਿਸੇ ਨੂੰ ਵੀ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ।
;
;
;
;
;
;
;
;