JALANDHAR WEATHER

ਟੀ-20 ਵਿਸ਼ਵ ਕੱਪ: ਅੱਜ ਭਾਰਤ ਤੇ ਪਾਕਿਸਤਾਨ ਹੋਣਗੇ ਆਹਮੋ ਸਾਹਮਣੇ

ਨਵੀਂ ਦਿੱਲੀ, 15 ਫਰਵਰੀ- ਟੀ-20 ਵਿਸ਼ਵ ਕੱਪ ਵਿਚ ਭਾਰਤ ਬਨਾਮ ਪਾਕਿਸਤਾਨ ਮੈਚ ਅੱਜ ਹੋਵੇਗਾ। ਦੋਵੇਂ ਟੀਮਾਂ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਇਕ ਦੂਜੇ ਦਾ ਸਾਹਮਣਾ ਕਰਨਗੀਆਂ, ਜੋ ਸ਼ਾਮ 7 ਵਜੇ ਸ਼ੁਰੂ ਹੋਵੇਗਾ। ਟਾਸ ਸ਼ਾਮ 6:30 ਵਜੇ ਹੋਵੇਗਾ। ਹਾਲਾਂਕਿ ਕੋਲੰਬੋ ਵਿਚ ਮੀਂਹ ਪੈ ਰਿਹਾ ਹੈ। ਐਤਵਾਰ ਨੂੰ ਵੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਹਾਲਾਂਕਿ ਮੈਚ ਦੌਰਾਨ ਮੀਂਹ ਪੈਣ ਦੀ ਸੰਭਾਵਨਾ ਸਿਰਫ਼ 10% ਦੇ ਆਸ-ਪਾਸ ਹੈ।

ਭਾਰਤ ਨੇ 2007 ਅਤੇ 2024 ਵਿਚ ਟੀ-20 ਵਿਸ਼ਵ ਕੱਪ ਜਿੱਤਿਆ ਹੈ, ਟੀਮ ਨੇ ਫਾਈਨਲ ਵਿਚ ਪਾਕਿਸਤਾਨ ਨੂੰ ਹਰਾ ਕੇ ਆਪਣਾ ਪਹਿਲਾ ਖਿਤਾਬ ਜਿੱਤਿਆ ਸੀ। ਦੂਜੇ ਪਾਸੇ ਪਾਕਿਸਤਾਨ 2009 ਦਾ ਚੈਂਪੀਅਨ ਹੈ ਅਤੇ 2007 ਅਤੇ 2022 ਵਿਚ ਉਪ ਜੇਤੂ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ