ਪ੍ਰਵਾਸੀ ਮਜ਼ਦੂਰਾਂ ’ਤੇ ਗੋਲੀਬਾਰੀ ਕਰਨ ਵਾਲੇ ਦੋ ਵਿਅਕਤੀ ਪੁਲਿਸ ਮੁਕਾਬਲੇ ਦੌਰਾਨ ਕਾਬੂ
ਮੋਗਾ, 15 ਫਰਵਰੀ- ਹਾਲ ਹੀ ਵਿਚ ਮੋਗਾ ਦੇ ਜੀਰਾ ਰੋਡ 'ਤੇ ਜਾ ਰਹੇ ਪ੍ਰਵਾਸੀ ਮਜ਼ਦੂਰਾਂ 'ਤੇ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ। ਗੋਲੀਬਾਰੀ ਦੌਰਾਨ ਦੋ ਪ੍ਰਵਾਸੀ ਮਜ਼ਦੂਰ ਜ਼ਖਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੋਂ ਉਨ੍ਹਾਂ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਗਿਆ। ਪੁਲਿਸ ਨੇ ਗੋਲੀਬਾਰੀ ਦੇ ਸੰਬੰਧ ਵਿਚ ਅਣ-ਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਸੀ। ਅੱਜ ਪੁਲਿਸ ਨੇ ਇਕ ਮੁਕਾਬਲੇ ਦੌਰਾਨ ਇਸ ਸੰਬੰਦੀ ਦੋ ਵਿਅਕਤੀਆਂ ਨੂੰ ਮੁਠਭੇੜ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ।
ਮੁਕਾਬਲੇ ਦੌਰਾਨ ਦੋਵੇਂ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਮੋਗਾ ਸਿਵਲ ਹਸਪਤਾਲ ਲਿਆਂਦਾ। ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਅਨੁਸਾਰ ਫਿਰੋਜ਼ਪੁਰ ਜ਼ਿਲ੍ਹੇ ਦੇ ਤਲਵੰਡੀ ਭਾਈ ਥਾਣਾ ਸਦਰ ਦੇ ਬੰਗਾਲੀ ਪਿੰਡ ਦਾ ਰਹਿਣ ਵਾਲਾ ਜੋਬਨ ਪ੍ਰੀਤ ਸਿੰਘ ਆਪਣੇ ਦੋਸਤ ਅਕਾਸ਼ਦੀਪ ਸਿੰਘ, ਵਾਸੀ ਥੰਮਣ ਵਾਲਾ ਨਾਲ ਮੋਟਰਸਾਈਕਲ 'ਤੇ ਪਿੰਡ ਘੱਲਕਲਾਂ ਵਿਚ ਘੁੰਮ ਰਿਹਾ ਸੀ। ਜਾਣਕਾਰੀ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਤੁਰੰਤ ਮੁਕਾਬਲੇ ਦੌਰਾਨ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ, ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਮੋਗਾ ਸਿਵਲ ਹਸਪਤਾਲ ਲਿਆਂਦਾ ਗਿਆ।
;
;
;
;
;
;
;
;