ਡੋਪ ਟੈਸਟ ਵਿਚ ਪਾਜ਼ੀਟਿਵ ਆਉਣ ’ਤੇ ਹਨੀ ਸੇਠੀ ’ਤੇ ਮਾਮਲਾ ਦਰਜ, ਜ਼ਮਾਨਤ ’ਤੇ ਰਿਹਾਅ
ਦੋਰਾਹਾ, (ਲੁਧਿਆਣਾ), 15 ਫਰਵਰੀ (ਮਨਜੀਤ ਸਿੰਘ ਗਿੱਲ)- ਸੋਸ਼ਲ ਮੀਡੀਆ ’ਤੇ ਪ੍ਰਸਿੱਧ ਅਤੇ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਜੁੱਤਿਆਂ ਦਾ ਕਾਰੋਬਾਰ ਕਰਨ ਵਾਲੇ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਡੋਪ ਟੈਸਟ ਵਿਚ ਪਾਜ਼ੀਟਿਵ ਆਉਣ ’ਤੇ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਬਾਅਦ ਵਿਚ ਉਸ ਨੂੰ ਜ਼ਮਾਨਤ ’ਤੇ ਰਿਹਾ ਕਰ ਦਿੱਤਾ ਗਿਆ। ਦੋਰਾਹਾ ਪੁਲਿਸ ਅਨੁਸਾਰ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਪੁੱਤਰ ਕੁਲਵੀਰ ਸਿੰਘ ਵਾਸੀ ਦੋਰਾਹਾ ’ਤੇ ਨਸ਼ਾ ਕਰਨ ਦਾ ਦੋਸ਼ ਸੀ ਤੇ ਜਦੋਂ ਪੁਲਿਸ ਵਲੋਂ ਦੋਰਾਹਾ ਵਿਖੇ ਇਕ ਨਾਕੇ ’ਤੇ ਹਨੀ ਸੇਠੀ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਗਿਆ ਅਤੇ ਉਸ ਦਾ ਡੋਪ ਟੈਸਟ ਕਰਵਾਇਆ ਗਿਆ ਤਾਂ ਉਹ ਪਾਜ਼ੀਟਿਵ ਪਾਇਆ ਗਿਆ। ਦੋਰਾਹਾ ਥਾਣੇ ਦੇ ਐਸ.ਐਚ.ਓ. ਆਕਾਸ਼ ਦੱਤ ਨੇ ਦੱਸਿਆ ਕਿ ਮੈਡੀਕਲ ਰਿਪੋਰਟ ਵਿਚ ਹਨੀ ਸੇਠੀ ’ਤੇ ਨਸ਼ਾ ਕਰਨ ਦੀ ਪੁਸ਼ਟੀ ਹੋਣ ਤੋਂ ਬਾਅਦ ਕਾਨੂੰਨ ਅਨੁਸਾਰ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸੰਬੰਧੀ ਮਾਮਲਾ ਦਰਜ ਕਰਕੇ ਜਾਂਚ ਕੀਤੀ ਜਾ ਰਹੀ ਹੈ।
;
;
;
;
;
;
;
;
;