ਕੇਂਦਰ ਨੇ ਐਫ.ਸੀ.ਆਈ ਦੇ ਪੰਜਾਬ ਜੋਨ ਦਾ ਮੁਖੀ ਅਧਿਕਾਰੀ ਬਾਹਰਲੇ ਸੂਬੇ ਦਾ ਲਗਾ ਕੇ ਪੰਜਾਬ ਨਾਲ ਕੀਤਾ ਇਕ ਹੋਰ ਧੋਖਾ- ਪ੍ਰੋ. ਬਡੂੰਗਰ
ਪਟਿਆਲਾ, 15 ਫਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਹਮੇਸ਼ਾ ਪੰਜਾਬ ਨਾਲ ਧੱਕਾ ਕੀਤਾ ਜਾਂਦਾ ਰਿਹਾ ਹੈ ਤੇ ਪੰਜਾਬ ਦੇ ਹੱਕਾਂ ’ਤੇ ਡਾਕੇ ਮਾਰਨ ਤੋਂ ਕੇਂਦਰ ਸਰਕਾਰ ਬਾਜ ਨਹੀਂ ਆ ਰਹੀ। ਉਹਨਾਂ ਕਿਹਾ ਕਿ ਹੁਣ ਫਿਰ ਕੇਂਦਰ ਸਰਕਾਰ ਵਲੋਂ ਪੰਜਾਬ ਨਾਲ ਕੀਤੇ ਜਾ ਰਹੇ ਧੱਕਿਆਂ ਦੀ ਕੜੀ ਤਹਿਤ ਐਫ.ਸੀ. ਆਈ. ਦੇ ਪੰਜਾਬ ਜੋਨ ਦਾ ਮੁਖੀ ਅਧਿਕਾਰੀ ਵੀ ਪੰਜਾਬ ਤੋਂ ਬਾਹਰਲੇ ਯੂਟੀ ਕੇਂਦਰ ਦੇ ਅਧਿਕਾਰੀ ਨੂੰ ਨਿਯੁਕਤ ਕਰ ਦਿੱਤਾ ਗਿਆ ਹੈ ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਪੰਜਾਬ ਦੇਸ਼ ਦਾ ਬੜਾ ਮਹੱਤਵਪੂਰਨ ਸੂਬਾ ਹੈ, ਜਿਸ ਦਾ ਯੋਗਦਾਨ ਭਾਰਤ ਦੇ ਵਿਕਾਸ ਵਿਚ ਸਭ ਤੋਂ ਵੱਧ ਰਿਹਾ ਹੈ ਤੇ ਪੰਜਾਬ ਨਾਲ ਇੰਨੀ ਬੇਇਨਸਾਫੀ ਕਰਨੀ ਕਿਸੇ ਵੀ ਹਾਲਤ ਵਿਚ ਨਹੀਂ ਸ਼ੋਭਦੀ। ਉਹਨਾਂ ਕਿਹਾ ਕਿ ਪੰਜਾਬ ਦਾ ਬਣਦਾ ਹੱਕ ਪੰਜਾਬ ਨੂੰ ਦਿੱਤਾ ਜਾਣਾ ਚਾਹੀਦਾ ਹੈ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਨੂੰ ਉਜਾੜ ਕੇ ਬਣਾਇਆ ਗਿਆ ਚੰਡੀਗੜ੍ਹ, ਪੰਜਾਬ ਦੇ ਪੰਜਾਬੀ ਬੋਲਦੇ ਇਲਾਕਿਆਂ ਨੂੰ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤੇ ਕੇਂਦਰ ਸਰਕਾਰ ਵਲੋਂ ਕੀਤਾ ਜਾਣਾ ਸਿੱਧਾ ਕੰਟਰੋਲ, ਚੰਡੀਗੜ੍ਹ ਵਿਚ ਮੁਲਾਜ਼ਮਾਂ ਦੀ 60-40 ਦੀ ਰੇਸ਼ੋ ਵਿਚ ਪੱਖਪਾਤ ਕਰਨਾ ਅਤੇ ਫੌਜ ਵਿਚ ਸਿੱਖਾਂ ਦੀ ਭਰਤੀ ਪ੍ਰਕਿਰਿਆ ਵਿਚ ਗਿਣਤੀ ਘਟਾਉਣਾ ਅਜਿਹੇ ਅਨੇਕਾਂ ਹੀ ਕੇਂਦਰ ਸਰਕਾਰ ਵਲੋਂ ਜੋ ਕੰਮ ਕੀਤੇ ਜਾ ਰਹੇ ਹਨ, ਇਹ ਪੰਜਾਬ ਅਤੇ ਸਿੱਖ ਵਿਰੋਧੀ ਫੈਸਲੇ ਹਨ। ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਹੀ ਇਕ ਅਜਿਹਾ ਸੂਬਾ ਹੈ, ਜਿਸ ਨੇ ਦੇਸ਼ ਦੀ ਆਜ਼ਾਦੀ ਵਿਚ ਸਭ ਤੋਂ ਵੱਧ ਕੁਰਬਾਨੀਆਂ ਦੇ ਕੇ ਦੇਸ਼ ਨੂੰ ਆਜ਼ਾਦ ਕਰਵਾਇਆ ਤੇ ਹੁਣ ਕੇਂਦਰ ਸਰਕਾਰ ਵਲੋਂ ਸਭ ਤੋਂ ਵੱਡਾ ਧੋਖਾ ਪੰਜਾਬ ਨਾਲ ਹੀ ਕੀਤਾ ਜਾ ਰਿਹਾ ਹੈ ।
;
;
;
;
;
;
;
;
;