ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਯਾਦ 'ਚ 21 ਪਿੰਡਾਂ 'ਚ ਸਜਾਇਆ ਵਿਸ਼ਾਲ ਨਗਰ ਕੀਰਤਨ
ਮਹਿਲ ਕਲਾਂ (ਬਰਨਾਲਾ), 15 ਫਰਵਰੀ (ਅਵਤਾਰ ਸਿੰਘ ਅਣਖੀ) - ਵੱਡੇ ਘੱਲੂਘਾਰੇ ਦੇ 35 ਹਜ਼ਾਰ ਮਹਾਨ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਦੁਆਰਾ ਕਾਲਾਮਲ੍ਹਾ ਸਾਹਿਬ ਛਾਪਾ ਪ੍ਰਬੰਧਕ ਕਮੇਟੀ ਦੀ ਦੇਖ ਰੇਖ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਹੇਠ ਦੋ ਰੋਜ਼ਾ ਸ਼ਹੀਦੀ ਮਾਰਚ, ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ: ਜੱਸਾ ਸਿੰਘ ਆਹਲੂਵਾਲੀਆ ਗੁਰਮਤਿ ਸੰਗੀਤ ਵਿਦਿਆਲਾ ਕਾਲਾਮਾਲਾ ਸਾਹਿਬ ਦੇ ਵਿਦਿਆਰਥੀਆਂ ਅਤੇ ਵੱਖ-ਵੱਖ ਰਾਗੀ ਜਥਿਆ ਨੇ ਕਥਾ ਕੀਰਤਨ ਦੁਆਰਾ ਵੱਡੇ ਘੱਲੂਘਾਰੇ ਦੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਨੂੰ ਸਿਜਦਾ ਕੀਤਾ। ਨਗਰ ਕੀਰਤਨ ਪੜਾਅ ਵਾਰ 21 ਪਿੰਡਾਂ ਚ ਪਹੁੰਚਣ ਤੇ ਸਮੂਹ ਸੰਗਤਾਂ ਨੇ ਭਰਵਾਂ ਸੁਆਗਤ ਕਰਦਿਆ ਪੰਜ ਪਿਆਰੇ ਸਾਹਿਬਾਨ, ਰਾਗੀ ਜਥਿਆਂ, ਸਮੂਹ ਪ੍ਰਬੰਧਕਾਂ ਨੂੰ ਸਿਰੋਪਾਓ ਭੇਂਟ ਕਰਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ।
;
;
;
;
;
;
;
;
;