ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ 9 ਵਿਕਟਾਂ ਨਾਲ ਹਰਾਇਆ ਨਿਪਾਲ ਨੂੰ
ਮੁੰਬਈ, 15 ਫਰਵਰੀ - ਆਈ.ਸੀ.ਸੀ. ਟੀ-20 ਵਿਸ਼ਵ ਕੱਪ ਦੇ 25ਵੇਂ ਮੁਕਾਬਲੇ ਵਿਚ ਵੈਸਟ ਇੰਡੀਜ਼ ਨੇ ਨਿਪਾਲ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਟਾਸ ਜਿੱਤ ਕੇ ਵੈਸਟ ਇੰਡੀਜ਼ ਨੇ ਕਪਤਾਨ ਨੇ ਨਿਪਾਲ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ ਤੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਨਿਪਾਲ ਨੇ 20 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ 133 ਦੌੜਾਂ ਬਣਾਈਆਂ। ਵੈਸਟ ਇੰਡੀਜ਼ ਵਲੋਂ ਜੇਸਨ ਹੋਲਡਰ ਨੇ 4 ਓਵਰਾਂ ਵਿਚ 27 ਦੌੜਾਂ ਦੇ ਕੇ 4 ਵਿਕਟਾਂ ਹਾਸਲ ਕੀਤੀਆਂ। ਜਵਾਬ ਵਿਚ ਬੱਲੇਬਾਜ਼ੀ ਕਰਦਿਆਂ ਵੈਸਟ ਇੰਡੀਜ਼ ਨੇ ਨਿਰਧਾਰਤ ਟੀਚਾ 15.2 ਓਵਰਾਂ ਵਿਚ 1 ਵਿਕਟ ਦੇ ਨੁਕਸਾਨ 'ਤੇ ਹਾਸਲ ਕਰ ਲਿਆ। ਜੇਸਨ ਹੋਲਡਰ ਨੂੰ ਉਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਲੇਅਰ ਆਫ ਦ ਮੈਚ ਚੁਣਿਆ ਗਿਆ।
;
;
;
;
;
;
;
;