1 ਮਾਰਚ 2026 ਨੂੰ ਕਿਸਾਨ ਮਜ਼ਦੂਰ ਮੋਰਚੇ ਵਲੋਂ ਵਿੱਢਿਆ ਜਾਵੇਗਾ ਵੱਡਾ ਸੰਘਰਸ਼ - ਪੰਧੇਰ
ਚੰਡੀਗੜ੍ਹ, 15 ਫਰਵਰੀ - ਕਿਸਾਨ ਮਜ਼ਦੂਰ ਮੋਰਚਾ ਦੇ ਪ੍ਰਮੁੱਖ ਆਗੂ ਸਰਵਣ ਸਿੰਘ ਪੰਧੇਰ ਨੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇਸ ਗੱਲ ਦਾ ਖ਼ੁਲਾਸਾ ਕੀਤਾ ਕਿ 1 ਮਾਰਚ 2026 ਨੂੰ ਕਿਸਾਨ ਮਜ਼ਦੂਰ ਮੋਰਚੇ ਵਲੋਂ ਇਕ ਵੱਡਾ ਸੰਘਰਸ਼ ਵਿੱਢਿਆ ਜਾਵੇਗਾ। ਸਰਵਣ ਸਿੰਘ ਪੰਧੇਰ ਨੇ ਇਸ ਮੌਕੇ 'ਤੇ ਇਹ ਵੀ ਦੱਸਿਆ ਕਿ ਬਾਕੀ ਕਿਸਾਨ ਜਥੇਬੰਦੀਆਂ ਨਾਲ ਏਕਤਾ ਕਰਨ ਸੰਬੰਧੀ ਵੀ ਗੱਲ ਕੀਤੀ ਜਾਵੇਗੀ। ਜੇਕਰ ਸੰਯੁਕਤ ਕਿਸਾਨ ਮੋਰਚੇ ਨਾਲ ਏਕਤਾ ਦੀ ਗੱਲ ਬਣਦੀ ਹੈ ਤਾਂ ਸਾਂਝੇ ਤੌਰ 'ਤੇ ਸੰਘਰਸ਼ ਨੂੰ ਉਲੀਕਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਬਿਜਲੀ ਸੋਧ ਬਿਲ ਦੇ ਨਾਲ ਨਾਲ ਅਮਰੀਕਾ ਭਾਰਤ ਵਪਾਰਕ ਸਮਝੌਤੇ ਦਾ ਵੀ ਵਿਰੋਧ ਕਰਨ ਦੀ ਆਪਣੀ ਰਣਨੀਤੀ ਅਨੁਸਾਰ ਸੰਘਰਸ਼ ਦੇ ਰੂਪ ਰੇਖਾ ਉਲੀਕੀ ਜਾਵੇਗੀ। ਉਨਾਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਮੁੜ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸਾਨਾਂ ਦੀਆਂ ਲੰਮੇ ਸਮੇਂ ਤੋਂ ਲੰਬਤ ਪਈਆਂ ਮੰਗਾਂ ਦਾ ਫੌਰੀ ਨਿਪਟਾਰਾ ਕੀਤਾ ਜਾਵੇ।
;
;
;
;
;
;
;
;