JALANDHAR WEATHER

ਸਿਹਤ ਵਿਗੜਨ ਉਪਰੰਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹਸਪਤਾਲ ਦਾਖ਼ਲ

ਐਸ.ਏ.ਐਸ. ਨਗਰ 15 ਫਰਵਰੀ (ਤਰਵਿੰਦਰ ਸਿੰਘ ਬੈਨੀਪਾਲ) - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਹਤ ਵਿਗੜਨ ਉਪਰੰਤ ਮਹਾਲੀ ਦੇ ਫੋਰਟਿਸ ਹਸਪਤਾਲ ਚ ਦਾਖਲ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੰਗਰੂਰ ਸਮਾਗਮ ਵਿਚ ਗਏ ਹੋਏ ਸਨ, ਜਿਥੇ ਉਨ੍ਹਾਂ ਦੀ ਸਿਹਤ ਖਰਾਬ ਹੋਣ ਮਗਰੋਂ ਉਨ੍ਹਾਂ ਨੂੰ ਤੁਰੰਤ ਹੈਲੀਕਾਪਟਰ ਰਾਹੀਂ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਚ ਲਿਆਂਦਾ ਗਿਆ। ਲਗਭਗ ਪਿਛਲੇ 4 ਘੰਟਿਆਂ ਤੋਂ ਮੁੱਖ ਮੰਤਰੀ ਦੀ ਸਿਹਤ ਦੀ ਡਾਕਟਰਾਂ ਵਲੋਂ ਜਾਂਚ ਕੀਤੀ ਜਾ ਰਹੀ ਹੈ। ਮੁਹਾਲੀ ਪੁਲੀਸ ਵਲੋਂ ਹਸਪਤਾਲ ਦੇ ਬਾਹਰ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਗਏ ਹਨ। ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਲੋੜੀਂਦੇ ਟੈਸਟ ਕੀਤੇ ਜਾ ਰਹੇ ਹਨ।ਪੰਜਾਬ ਦੇ ਮੁੱਖ ਸਕੱਤਰ ਕੇਏਪੀ ਸਿਨਹਾ, ਡੀਜੀਪੀ ਗੌਰਵ ਯਾਦਵ ਅਤੇ ਮੁੱਖ ਮੰਤਰੀ ਦੀ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਤੇ ਮੁਹਾਲੀ ਦੀ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੀ ਫੋਰਟਿਸ ਹਸਪਤਾਲ ਵਿਚ ਮੌਜੂਦ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ