JALANDHAR WEATHER

ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ

 ਨੌਸ਼ਹਿਰਾ ਮੱਝਾ ਸਿੰਘ (ਬਟਾਲਾ), 15 ਫਰਵਰੀ (ਰਵੀ ਭਗਤ) - ਸਥਾਨਕ ਨੈਸ਼ਨਲ ਹਾਈਵੇ ਦੇ ਸਤਕੋਹਾ ਮੋੜ ਨੇੜੇ ਇਕ ਬੱਸ ਤੇ ਐਕਟਿਵਾ ਦੀ ਭਿਆਨਕ ਟੱਕਰ ਦਰਮਿਆਨ ਪਤੀ ਪਤਨੀ ਦੀ ਮੌਤ ਹੋ ਗਈ। ਪੁਲਸ ਚੌਂਕੀ ਨੌਸ਼ਹਿਰਾ ਮੱਝਾ ਸਿੰਘ ਤੋਂ ਮਿਲੀ ਜਾਣਕਾਰੀ ਅਨੁਸਾਰ ਨਿਸ਼ਾਨ ਸਿੰਘ ਉਮਰ ਕਰੀਬ 52 ਸਾਲ ਪੁੱਤਰ ਚੈਂਚਲ ਸਿੰਘ ਅਤੇ ਦਲਜੀਤ ਕੌਰ ਪਤਨੀ ਨਿਸ਼ਾਨ ਸਿੰਘ ਵਾਸੀ ਪਿੰਡ ਪੱਤੀ ਹਵੇਲੀਆਂ ਥਾਣਾ ਸੇਖਵਾਂ ਜੋ ਐਕਟਿਵਾ 'ਤੇ ਸਵਾਰ ਹੋ ਕੇ ਗੁਰਦੁਆਰਾ ਨਿੱਕੇ ਘੁੰਮਣ ਤੋਂ ਮੱਥਾ ਟੇਕ ਕੇ ਵਾਪਸ ਆਪਣੇ ਪਿੰਡ ਜਾ ਰਹੇ ਸਨ। ਜਦ ਇਹ ਸਤਕੋਹਾ ਮੋੜ 'ਤੇ ਪਹੁੰਚੇ ਤਾਂ ਸੜਕ ਪਾਰ ਕਰਨ ਦੌਰਾਨ ਇਕ ਤੇਜ਼ ਰਫ਼ਤਾਰ ਨਿਜੀ ਕੰਪਨੀ ਦੀ ਬੱਸ ਦੀ ਲਪੇਟ ਵਿਚ ਆ ਜਾਣ ਕਾਰਨ ਇਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਸਥਾਨਕ ਲੋਕਾਂ ਵਲੋ 108 ਐਂਬੂਲੈਂਸ 'ਤੇ ਕਾਲ ਕਰਕੇ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਖੇ ਹਸਪਤਾਲ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਵਲੋਂ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮ੍ਰਿਤਕ ਪਤੀ ਪਤਨੀ ਆਪਣੇ ਪਿਛੇ 2 ਬੇਟੇ ਤੇ ਇਕ ਬੇਟੀ ਛੱਡ ਗਏ ਹਨ। ਇਸ ਸੰਬੰਧੀ ਪੁਲਸ ਨੇ ਵਾਹਨਾਂ ਨੂੰ ਕਬਜ਼ੇ ਵਿਚ ਲੈਣ ਉਪਰੰਤ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ