JALANDHAR WEATHER

ਕਲਯੁਗੀ ਪੁੱਤਰ ਨੇ ਪਿਓ ਦਾ ਕੀਤਾ ਕਤਲ

ਲੁਧਿਆਣਾ, 15 ਫਰਵਰੀ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਢੰਡਾਰੀ ਖ਼ੁਰਦ ਦੀ ਦੀਪ ਕਲੋਨੀ ਵਿਚ ਕਲਯੁਗੀ ਪੁੱਤਰ ਵਲੋਂ ਆਪਣੇ ਪਿਓ ਦਾ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਸਿਕੰਦਰ ਚੌਹਾਨ (44) ਵਜੋਂ ਹੋਈ ਹੈ।
ਇਹ ਘਟਨਾ ਐਤਵਾਰ ਦੁਪਹਿਰ ਬਾਅਦ ਉਸ ਸਮੇਂ ਵਾਪਰੀ ਜਦੋਂ ਉਮੇਸ਼ ਨਸ਼ੇ ਦੀ ਹਾਲਤ ਵਿਚ ਘਰ ਵਾਪਸ ਆਇਆ।ਮਾਮੂਲੀ ਜਿਹੀ ਗੱਲ ਨੂੰ ਲੈ ਕੇ ਉਸ ਦਾ ਆਪਣੇ ਪਿਤਾ ਨਾਲ ਝਗੜਾ ਹੋ ਗਿਆ ਅਤੇ ਗੁੱਸੇ ਵਿਚ ਆਏ ਉਮੇਸ਼ ਨੇ ਆਪਣੇ ਪਿਤਾ ਦਾ ਕਤਲ ਕਰ ਦਿੱਤਾ। ਪੁਲਿਸ ਵਲੋਂ ਉਸ ਨੂੰ ਕਾਬੂ ਕਰ ਲਿਆ ਗਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ