ਟੀ-20 ਵਿਸ਼ਵ ਕੱਪ ਭਾਰਤ-ਪਾਕਿ ਮਹਾਂਮੁਕਾਬਲਾ : ਭਾਰਤ ਨੇ ਪਾਕਿਸਤਾਨ ਨੂੰ ਜਿੱਤਣ ਲਈ ਦਿੱਤਾ 176 ਦੌੜਾਂ ਦਾ ਟੀਚਾ
ਕੋਲੰਬੋ, 15 ਫਰਵਰੀ - ਟੀ-20 ਵਿਸ਼ਵ ਕੱਪ ਦਾ 27ਵਾਂ ਮੁਕਾਬਲਾ ਭਾਰਤ ਬਨਾਮ ਪਾਕਿਸਤਾਨ ਵਿਚਕਾਰ ਅੱਜ ਕੋਲੰਬੋ ਦੇ ਆਰ. ਪ੍ਰੇਮਦਾਸਾ ਸਟੇਡੀਅਮ ਵਿਚ ਹੋ ਰਿਹਾ ਹੈ। ਟਾਸ ਜਿੱਤ ਕੇ ਪਾਕਿਸਤਾਨ ਦੇ ਕਪਤਾਨ ਸਲਮਾਨ ਅਲੀ ਆਗਾ ਨੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ । ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੇ ਨਿਰਧਾਰਤ 20 ਓਵਰਾਂ ਵਿਚ 7 ਵਿਕਟਾਂ ਦੇ ਨੁਕਸਾਨ 'ਤੇ 175 ਦੌੜਾਂ ਬਣਾਈਆਂ। ਭਾਰਤ ਵਲੋਂ ਸਲਾਮੀ ਬੱਲੇਬਾਜ਼ ਈਸ਼ਾਨ ਕਿਸ਼ਨ ਨੇ ਸਭ ਤੋਂ ਵੱਧ 77 (40 ਗੇਂਦਾਂ) ਦੌੜਾਂ ਬਣਾਈਆਂ ਜਦਕਿ ਕਪਤਾਨ ਕਪਤਾਨ ਸੂਰਿਆ ਕੁਮਾਰ ਯਾਦਵ 32 (29 ਗੇਂਦਾਂ), ਤਿਲਕ ਵਰਮਾ 25 (24 ਗੇਂਦਾਂ) ਅਤੇ ਸ਼ਿਵਮ ਦੂਬੇ 27 (17 ਗੇਂਦਾਂ) ਦੌੜਾਂ ਬਣਾ ਕੇ ਆਊਟ ਹੋਏ। ਪਾਕਿਸਤਾਨ ਵਲੋਂ ਸਪਿੰਨ ਗੇਂਦਬਾਜ਼ ਸੈਮ ਆਯੂਬ ਨੇ 4 ਓਵਰਾਂ ਵਿਚ 25 ਦੌੜਾਂ ਦੇ ਕੇ ਭਾਰਤ ਦੇ 3 ਖਿਡਾਰੀਆਂ ਨੂੰ ਆਊਟ ਕੀਤਾ।
;
;
;
;
;
;
;
;