ਮੋਗਾ-ਲੁਧਿਆਣਾ ਰੋਡ ’ਤੇ ਭਿਆਨਕ ਸੜਕ ਹਾਦਸਾ, ਬੱਸ ਤੇ ਕਾਰ ਦੀ ਟੱਕਰ ’ਚ 5 ਪੁਲਿਸ ਮੁਲਾਜ਼ਮ ਜਖ਼ਮੀ
ਮੋਗਾ, 16 ਫਰਵਰੀ- ਅੱਜ ਮੋਗਾ ਲੁਧਿਆਣਾ ਰੋਡ ’ਤੇ ਅਜੀਤਵਾਲ ਨੇੜੇ ਕਿਲ੍ਹੀ ਚਹਲਾ ਕੋਲ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਜੈਪੁਰ ਤੋਂ ਲੁਧਿਆਣਾ ਜਾ ਰਹੀ ਵੋਲਵੋ ਬੱਸ ਦੀ ਪੁਲਿਸ ਮੁਲਾਜ਼ਮਾਂ ਦੀ ਕਾਰ ਨਾਲ ਟੱਕਰ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪੰਜਾਬ ਸਰਕਾਰ ਵਲੋਂ ਕਰਵਾਈ ਜਾ ਰਹੀ ‘ਯੁੱਧ ਨਸ਼ਾ ਵਿਰੁੱਧ 2.0’ ਰੈਲੀ ਵਾਲੀ ਜਗ੍ਹਾ ਨੇੜੇ ਡਿਊਟੀ ਲਈ ਆਏ ਜਲੰਧਰ ਦੇ ਪੁਲਿਸ ਕਰਮੀ ਆਪਣੀ ਕਾਰ ਪਾਰਕ ਕਰ ਰਹੇ ਸਨ।
ਅਚਾਨਕ ਬੱਸ ਦੇ ਵਾਹਨਾਂ ਨਾਲ ਟਕਰਾ ਜਾਣ ਕਾਰਨ ਕਾਰ ਵਿਚ ਸਵਾਰ ਪੁਲਿਸ ਮੁਲਾਜ਼ਮ ਜਖ਼ਮੀ ਹੋ ਗਏ। ਹਾਦਸੇ ’ਚ ਲਗਭਗ 5 ਤੋਂ 6 ਪੁਲਿਸ ਕਰਮੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਤੁਰੰਤ ਮੋਗਾ ਦੇ ਇਕ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ, ਜਿਥੇ ਉਨ੍ਹਾਂ ਦਾ ਇਲਾਜ ਜਾਰੀ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਬੱਸ ਜੈਪੁਰ ਤੋਂ ਲੁਧਿਆਣਾ ਵੱਲ ਜਾ ਰਹੀ ਸੀ ਅਤੇ ਰੈਲੀ ਸਥਾਨ ਕੋਲ ਪੁਲਿਸ ਮੁਲਾਜ਼ਮ ਜਦੋਂ ਆਪਣੀ ਕਾਰ ਖੜੀ ਕਰ ਰਹੇ ਸਨ ਤਾਂ ਇਹ ਹਾਦਸਾ ਵਾਪਰ ਗਿਆ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਥਾਣੇਦਾਰਾਂ ਅਨੁਸਾਰ ਹਾਲਾਤ ਕਾਬੂ ’ਚ ਹਨ ਅਤੇ ਸਾਰੇ ਜਖ਼ਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
;
;
;
;
;
;
;
;