JALANDHAR WEATHER

ਮੁੱਖ ਮੰਤਰੀ ਪੰਜਾਬ ਵਲੋਂ ਭਾਰਤੀ ਟੀਮ ਨੂੰ ਜਿੱਤ ’ਤੇ ਵਧਾਈ

ਚੰਡੀਗੜ੍ਹ, 16 ਫਰਵਰੀ- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਭਾਰਤੀ ਟੀਮ ਨੂੰ ਟੀ-20 ਵਿਸ਼ਵ ਕੱਪ ਵਿਚ ਪਾਕਿ ਖ਼ਿਲਾਫ਼ ਹਾਸਲ ਕੀਤੀ ਜਿੱਤ ’ਤੇ ਵਧਾਈ ਦਿੱਤੀ ਹੈ। ਉਨ੍ਹਾਂ ਪੋਸਟ ਸਾਂਝੀ ਕਰ ਕਿਹਾ ਕਿ ਭਾਰਤ ਨੇ ਕੱਲ੍ਹ ਟੀ-20 ਵਿਸ਼ਵ ਕੱਪ ਦੇ ਮੈਚ ਦੌਰਾਨ ਪਾਕਿਸਤਾਨ ਨੂੰ 61 ਦੌੜਾਂ ਦੇ ਵੱਡੇ ਫ਼ਰਕ ਨਾਲ ਹਰਾ ਕੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।

ਇਸ ਜਿੱਤ ਦੇ ਨਾਲ ਹੀ ਭਾਰਤੀ ਟੀਮ ਲਗਾਤਾਰ ਤਿੰਨ ਮੈਚ ਜਿੱਤ ਕੇ ਗਰੁੱਪ-ਏ ਦੀ ਅੰਕ ਸੂਚੀ ਵਿਚ ਸਿਖਰ 'ਤੇ ਪਹੁੰਚ ਗਈ ਹੈ ਅਤੇ ਸੁਪਰ-8 ਰਾਊਂਡ ਲਈ ਕੁਆਲੀਫਾਈ ਕਰਨ ਵਾਲੀ ਪਹਿਲੀ ਟੀਮ ਬਣੀ ਹੈ। ਸਾਰੀ ਟੀਮ ਨੂੰ ਬਹੁਤ ਬਹੁਤ ਵਧਾਈਆਂ। ਤੁਸੀਂ ਸਾਰੇ ਦੇਸ਼ ਦਾ ਮਾਣ ਹੋ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ