ਅੱਜ ਭੁਪੇਸ਼ ਬਘੇਲ ਦੀ ਅਗਵਾਈ ’ਚ ਹੋਵੇਗੀ ਪੰਜਾਬ ਕਾਂਗਰਸ ਦੀ ਮੀਟਿੰਗ
ਚੰਡੀਗੜ੍ਹ, 16 ਫਰਵਰੀ- ਕਾਂਗਰਸ ਨੇ 2027 ਦੀਆਂ ਚੋਣਾਂ ਲਈ ਤਿਆਰੀ ਖਿੱਚ ਲਈ ਹੈ। ਅੱਜ ਪੰਜਾਬ ਕਾਂਗਰਸ ਭਵਨ ਵਿਖੇ ਇਕ ਮੈਰਾਥਨ ਮੀਟਿੰਗ ਹੋਵੇਗੀ। ਮੀਟਿੰਗ ਦੀ ਅਗਵਾਈ ਪੰਜਾਬ ਇੰਚਾਰਜ ਭੁਪੇਸ਼ ਸਿੰਘ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਇਸ ਮੀਟਿੰਗ ਵਿਚ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਬੁਲਾਇਆ ਗਿਆ ਹੈ ਤੇ ਸਾਰੇ ਵਿੰਗ ਪ੍ਰਧਾਨ ਵੀ ਇਸ ਵਿਚ ਸ਼ਾਮਿਲ ਹੋਣਗੇ। ਇਨ੍ਹਾਂ ਤੋਂ ਇਲਾਵਾ ਮੀਟਿੰਗ ਵਿਚ ਸਾਰੇ ਮੌਜੂਦਾ ਵਿਧਾਇਕ ਅਤੇ 2022 ਦੇ ਉਮੀਦਵਾਰ ਵੀ ਮੌਜੂਦ ਰਹਿਣਗੇ। ਜਾਣਕਾਰਕੀ ਅਨੁਸਾਰ ਅੱਜ ਦੀ ਮੀਟਿੰਗ ਵਿਚ 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ।
;
;
;
;
;
;
;
;