JALANDHAR WEATHER

ਹਾਈ ਕੋਰਟ ਵਲੋਂ ਰਿਸ਼ਵਤ ਮਾਮਲੇ 'ਚ ਗ੍ਰਿਫ਼ਤਾਰ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਦੀ ਜ਼ਮਾਨਤ ਪਟੀਸ਼ਨ ਖਾਰਜ

ਚੰਡੀਗੜ੍ਹ, 16 ਫ਼ਰਵਰੀ (ਸੰਦੀਪ ਕੁਮਾਰ ਮਾਹਨਾ) - ਰਿਸ਼ਵਤ ਲੈਣ ਦੇ ਮਾਮਲੇ 'ਚ ਸੀ.ਬੀ.ਆਈ. ਵਲੋਂ ਗ੍ਰਿਫ਼ਤਾਰ ਡੀ. ਆਈ. ਜੀ. ਐਚ. ਐਸ. ਭੁੱਲਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਹਾਈ ਕੋਰਟ ਨੇ ਅੱਜ ਸੁਣਵਾਈ ਦੌਰਾਨ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ, ਜਿਸ ਤੋਂ ਬਾਅਦ ਭੁੱਲਰ ਅਜੇ ਜੇਲ੍ਹ ਵਿਚ ਹੀ ਬੰਦ ਰਹਿਣਗੇ।

ਹਾਲਾਂਕਿ ਸਾਬਕਾ ਡੀ. ਆਈ. ਜੀ. ਐਚ. ਐਸ. ਭੁੱਲਰ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿਚ ਹੇਠਲੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਸੀ, ਪਰ ਭੁੱਲਰ ਅਜੇ ਵੀ ਰਿਸ਼ਵਤਖੋਰੀ ਦੇ ਮਾਮਲੇ ਵਿਚ ਚੰਡੀਗੜ੍ਹ ਜੇਲ੍ਹ 'ਚ ਬੰਦ ਹਨ। ਭੁੱਲਰ ਨੇ ਇਸ ਮਾਮਲੇ 'ਚ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅੱਜ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ